ਅਫਗਾਨਿਸਤਾਨ ਦੇ ਕੁਝ ਹਿੱਸਿਆ ਵਿੱਚ ਤਾਲਿਬਾਨ ਵੱਲੋਂ ਕੀਤੇ ਗਏ ਕਬਜ਼ਿਆਂ ਅਤੇ ਹਿੰਸਕ ਵਾਰਦਾਤਾਂ ਦੇ ਮੱਦੇਨਜ਼ਰ ਦੇਸ਼ ਦੀ ਮੌਜੂਦਾ ਹਾਲਤ ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਚਰਚਾ ਕਰਨ ਦੀ ਗੱਲ ਕਹੀ ਹੈ ।

ਯੂਐੱਨਐੱਸਸੀ ਦੇ ਅਹਿਮ ਮੈਂਬਰ ਦੇਸ਼ ਐਸਟੋਨੀਆ ਤੇ ਨਾਰਵੇ ਵੱਲੋਂ ਮੈਂਬਰ ਦੇਸ਼ਾਂ ਨੂੰ ਇਸ ਚਰਚਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਹਾਨਿਫ਼ ਅਤਮਾਰ ਨੇ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਸੀ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਅਤੇ ਵਿਦੇਸ਼ੀ ਅਤਿਵਾਦੀਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦੇ ਮੁੱਦੇ ’ਤੇ ਚਰਚਾ ਕਰਨ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਐਮਰਜੈਂਸੀ ਸੈਸ਼ਨ ਸੱਦਿਆ ਜਾਵੇ।

ਉਧਰ ਦੂਸਰੇ ਪਾਸੇ ਬੀਤੇ 24 ਘੰਟਿਆਂ ਵਿੱਚ ਅਫਗਾਨ ਫੌਜ ਨੇ 300 ਤੋਂ ਵੱਧ ਤਾਲਿਬਾਨਾਂ ਨੂੰ ਮਾਰ ਦਿੱਤਾ ਹੈ।

Spread the love