ਰਾਹੁਲ ਗਾਂਧੀ ਸਣੇ ਤਮਾਮ ਵਿੱਰੋਧੀ ਆਗੂਆਂ ਵੱਲੋਂ ਕਿਸਾਨ ਸੰਸਦ ‘ਚ ਪਹੁੰਚਣ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਨਿਸ਼ਾਨਾ ਸਾਧਿਆ।

ਤੋਮਰ ਨੇ ਕਿਹਾ ਕਿ ਸਰਕਾਰ ਸੰਸਦ ‘ਚ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਨੂੰ ਤਿਆਰ ਹੈ ਪਰ ਵਿਰੋਧੀ ਪਾਰਟੀਆਂ ਹੀ ਨਹੀਂ ਕਰ ਰਹੀਆਂ ਨਾਲ ਹੀ ਤੋਮਰ ਨੇ ਕਿਹਾ ਕਿ ਜੋ ਵਿਰੋਧੀ ਕਿਸਾਨ ਸੰਸਦ ‘ਚ ਗਏ ਨੇ ਉਨਹਾਂ ਨੂੰ ਕਿਸਾਨਾਂ ਦੀ ਫਿਕਰ ਨਹੀਂ ਹੈ ਬਲਕਿ ਉਹ ਮੀਡੀਆਂ ਦੀ ਸੁਰਖੀਆਂ ‘ਚ ਬਣੇ ਰਹਿਣਾ ਚਾਹੁੰਦੇ ਹਨ।

ਰਾਜ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਸ੍ਰੀ ਤੋਮਰ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਨੂੰ ਖਤਮ ਕਰਨ ਲਈ ਕਿਸਾਨ ਯੂਨੀਅਨਾਂ ਨਾਲ ਸਰਗਰਮੀ ਨਾਲ ਅਤੇ ਨਿਰੰਤਰ ਕੰਮ ਕੀਤਾ ਅਤੇ ਮੁੱਦਿਆਂ ਦੇ ਹੱਲ ਲਈ ਕਿਸਾਨ ਯੂਨੀਅਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਿਸਾਨ ਯੂਨੀਅਨਾਂ ਕਦੇ ਵੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਛੱਡ ਕੇ ਕਾਨੂੰਨਾਂ ਦੀਆਂ ਵਿਵਸਥਾਵਾਂ ‘ਤੇ ਵਿਚਾਰ ਕਰਨ ਲਈ ਸਹਿਮਤ ਨਹੀਂ ਹੋਈਆਂ।

Spread the love