ਕਾਂਗਰਸ ਸਣੇ ਵਿਰੋਧੀ ਧਿਰ ਦੀਆਂ ਸਾਰੀਆਂ ਪਾਰਟੀਆਂ ਨੇ ਇੱਕ ਵਾਰ ਫਿਰ ਕਿਸਾਨਾਂ ਪ੍ਰਤੀ ਇੱਕਜੁਟਤਾ ਦਿਖਾਈ ਹੈ। ਸੰਸਦ ਦੇ ਦੋਵੇਂ ਸਦਨਾਂ ਨੂੰ ਸੋਮਵਾਰ ਤੱਕ ਮੁਲਤਵੀ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਜੰਤਰ-ਮੰਤਰ ਪਹੁੰਚੇ ਤੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇ ਲਗਾਏ।

ਇਸ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ, ਆਰਜੇਡੀ ਦੇ ਰਾਜ ਸਭਾ ਮੈਂਬਰ ਮਨੋਜ ਝਾਅ ਸਮੇਤ ਕਈ ਪਾਰਟੀਆਂ ਦੇ ਨੇਤਾ ਮੌਜੂਦ ਸਨ। ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਭਵਨ ਤੋਂ ਮਾਰਚ ਕੀਤਾ ਅਤੇ ਜੰਤਰ-ਮੰਤਰ ਪਹੁੰਚੇ।

ਇੱਥੇ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਨੇਤਾਵਾਂ ਨੇ ‘ਕਿਸਾਨ ਬਚਾਓ, ਭਾਰਤ ਬਚਾਓ’ ਦੇ ਨਾਅਰੇ ਲਗਾਏ। ਕਿਸਾਨਾਂ ਦਾ ਅੰਦੋਲਨ 8 ਮਹੀਨਿਆਂ ਤੋਂ ਵੀ ਵੱਧ ਦੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਹੁਣ ਤੱਕ ਕਿਸਾਨਾਂ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਆਪਣੇ ਮੰਚ ‘ਤੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੀ ਸਥਿਤੀ ਵਿੱਚ, ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਦਰਸ਼ਕ ਗੈਲਰੀ ‘ਚ ਬੈਠੇ ਸਨ।

Spread the love