ਕੇਂਦਰ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ ਕਿ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਰੱਖਿਆ ਗਿਆ ਹੈ।

ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਵਲੋਂ ਇਸ ਦੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।

ਪੀਐਮ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਪਲਾਂ ਦੇ ਵਿੱਚ ਜਿਨ੍ਹਾਂ ਨੇ ਦੇਸ਼ ਨੂੰ ਮਾਣ ਦਿੱਤਾ ਹੈ, ਬਹੁਤ ਸਾਰੇ ਦੇਸ਼ਵਾਸੀਆਂ ਦੀ ਬੇਨਤੀ ਵੀ ਸਾਹਮਣੇ ਆਈ ਹੈ ਕਿ ਖੇਲ ਰਤਨ ਪੁਰਸਕਾਰ ਦਾ ਨਾਂਅ ਮੇਜਰ ਧਿਆਨਚੰਦ ਜੀ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸਨੂੰ ਹੁਣ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਾ ਨਾਮ ਦਿੱਤਾ ਜਾ ਰਿਹਾ ਹੈ। ਜੈ ਹਿੰਦ।

ਮੇਜਰ ਧਿਆਨ ਚੰਦ ਕੌਣ ਸੀ ?

ਮੇਜਰ ਧਿਆਨਚੰਦ ਨੂੰ ‘ਹਾਕੀ ਦਾ ਜਾਦੂਗਰ’ ਕਿਹਾ ਜਾਂਦਾ ਹੈ। ਉਨ੍ਹਾਂ ਨੇ ਲਗਾਤਾਰ 3 ਵਾਰ ਓਲੰਪਿਕ ਵਿੱਚ ਭਾਰਤ ਨੂੰ ਸੋਨ ਤਗਮਾ ਦਿਵਾਇਆ। ਕਿਹਾ ਜਾਂਦਾ ਹੈ ਕਿ ਜਿਨ੍ਹਾਂ ਨੇ ਉਸ ਦੇ ਮੈਚ ਦੇਖੇ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਉਸਦੀ ਹਾਕੀ ਵਿੱਚ ਇੱਕ ਚੁੰਬਕ ਹੈ। ਇਹੀ ਕਾਰਨ ਹੈ ਕਿ ਇੱਕ ਵਾਰ ਮੈਚ ਦੇ ਦੌਰਾਨ ਉਸਦੀ ਹਾਕੀ ਨੂੰ ਵੀ ਤੋੜ ਕੇ ਵੇਖਿਆ ਗਿਆ ਸੀ।

Spread the love