ਪਾਕਿਸਤਾਨ ਮੰਦਰ ਦੀ ਭੰਨ-ਤੋੜ ਕਰਨ ਦੇ ਦੋਸ਼ ਵਿਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪੁਲੀਸ ਨੇ ਕਿਹਾ ਕਿ ਕਸਬੇ ਵਿਚ 150 ਤੋਂ ਵੱਧ ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ।

ਦਿਨ ਪਹਿਲਾਂ ਦੇਸ਼ ਦੀ ਸੁਪਰੀਮ ਕੋਰਟ ਨੇ ਮੰਦਰ ਦੀ ਸੁਰੱਖਿਆ ਵਿੱਚ ਅਸਫਲ ਰਹਿਣ ਲਈ ਅਧਿਕਾਰੀਆਂ ਨੂੰ ਝਾੜਿਆ ਸੀ।

ਲਾਹੌਰ ਤੋਂ ਕਰੀਬ 590 ਕਿਲੋਮੀਟਰ ਦੂਰ ਸੂਬੇ ਦੇ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਭੋਂਗ ਕਸਬੇ ਵਿੱਚ ਬੁੱਧਵਾਰ ਨੂੰ ਭੀੜ ਵੱਲੋਂ ਮੰਦਰ ਉੱਤੇ ਹਮਲਾ ਕੀਤਾ ਗਿਆ।

ਇਸ ਤੋਂ ਪਹਿਲਾਂ ਦੱਸ ਦੇਈਏ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਾਂਸਦ ਡਾ.ਰਮੇਸ਼ ਕੁਮਾਰ ਵਾਂਕਵਾਨੀ ਨੇ ਬੁੱਧਵਾਰ ਮੰਦਿਰ ‘ਤੇ ਹਮਲੇ ਦੇ ਵੀਡੀਓ ਟਵਿਟਰ ‘ਤੇ ਸਾਂਝੇ ਕੀਤੇ ਤੇ ਕਾਨੂੰਨ ਪਰਿਵਰਤਨ ਏਜੰਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗ ਲੱਗਣ ਦੀਆਂ ਘਟਨਾਵਾਂ ਤੇ ਤੋੜਭੰਨ ਨੂੰ ਰੋਕਣ ਲਈ ਜਲਦੀ ਘਟਨਾ ਸਥਾਨ ‘ਤੇ ਪਹੁੰਚਣ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਕਈ ਟਵੀਟ ਕੀਤੇ ਸਨ।

Spread the love