ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਵੱਲੋਂ ਉਲੰਪਿਕ ਖੇਡਾਂ ‘ਚ ਖੇਡਣ ਤੋਂ ਬਾਅਦ ਅੱਜ ਆਪਣੇ ਪਿੰਡ ਵਾਪਸ ਪਰਤਣ ‘ਤੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੰਜਾਬ ਦੇ ਡਿਪਟੀ ਸਪੀਕਰ ਅਤੇ ਹਲਕਾਂ ਮਲੋਟ ਦੇ ਵਿਧਾਇਕ ਅਜਇਬ ਸਿੰਘ ਭੱਟੀ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਕਮਲਪ੍ਰੀਤ ਕੌਰ ਦੇ ਘਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂਭਰਵਾਂ ਸਵਾਗਤ ਕੀਤਾ ਗਿਆ।

ਟੋਕੀਓ ਉਲੰਪਿਕ ਖੇਡਾਂ ‘ਚ ਡਿਸਕਸ ਥਰੋ ‘ਚ ਖੇਡ ਕੇ ਵਾਪਸ ਆਪਣੇ ਪਿੰਡ ਪਰਤੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਖਿਡਾਰਨ ਕਮਲਪ੍ਰੀਤ ਕੌਰ ਦਾ ਆਪਣੇ ਘਰ ਪਰਤਣ ਤੇ ਘਰ ‘ਚ ਰੌਣਕ ਦੇਖਣ ਨੂੰ ਮਿਲੀ ਅਤੇ ਢੋਲ ਧਮਾਕੇ ਨਾਲ ਸਵਾਗਤ ਕੀਤਾ ਗਿਆ ਇਸ ਤੋਂ ਪਹਿਲਾ ਮਲੋਟ ‘ਚ ਸਮਾਜ ਸੇਵੀ ਸੰਸਥਾਵਾਂ ਅਤੇ ਹਲਕਾਂ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਇਬ ਸਿੰਘ ਵੱਲੋਂ ਸਵਾਗਤ ਕੀਤਾ ਗਿਆ ਇਸ ਤੋਂ ਬਾਅਦ ਕਮਲਪ੍ਰੀਤ ਨੂੰ ਇਕ ਵੱਡੇ ਕਾਫ਼ਲੇ ਵਿਚ ਉਨ੍ਹਾਂ ਦੇ ਘਰ ਲੈ ਕੇ ਆਇਆ ਗਿਆ ਜਿਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾਂ ਪੁਲਿਸ ਮੁਖੀ ਵੱਲੋਂ ਸਵਾਗਤ ਕੀਤਾ ਗਿਆ ਅਤੇ ਕਮਲਪ੍ਰੀਤ ਕੌਰ ਦਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਡਿਪਟੀ ਕਮਿਸ਼ਨਰ ਐਮ ਕੇ ਅਰਵਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸਵਾਗਤ ਕਰਦੇ ਕਿਹਾ ਅਤੇ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਕਮਲਪ੍ਰੀਤ ਕੌਰ ਨੂੰ ਹਰ ਮਦਦ ਦਿੱਤੀ ਜਾਵੇ ਅਤੇ ਉਮੀਦ ਹੈ ਕੇ ਕਮਲਪ੍ਰੀਤ ਕੌਰ ਫਿਰ ਤੋਂ ਤਿਆਰੀ ਕਰ ਕੇ ਤਗਮਾ ਲੈ ਕੇ ਦੇਸ਼ ਦੀ ਝੋਲੀ ਪਾਏਗੀ। ਇਸ ਮੌਕੇ ਕਮਲਪ੍ਰੀਤ ਕੌਰ ਨੇ ਪ੍ਰਸਾਸ਼ਨ ਅਤੇ ਲੋਕਾਂ ਦਾ ਧੰਨਵਾਦ ਕੀਤਾ

Spread the love