ਭਾਰਤ ਵਾਸੀਆਂ ਲਈ ਸਭ ਤੋਂ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।

ਕਾਫ਼ੀ ਲੰਮੀਆਂ ਉਮੀਦਾਂ ਤੋਂ ਬਾਅਦ ਟੋਕਿਓ ਓਲੰਪਿਕ 2020 ‘ਚ ਆਖਿਰ ਭਾਰਤ ਦੀ ਝੋਲੀ ਸੋਨ ਤਗਮਾ ਪਿਆ।

ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ‘ਚ ਸੋਨ ਤਗਮਾ ਜਿੱਤ ਲਿਆ ਹੈ। ਇਸ ਦੇ ਨਾਲ ਹੀ ਨੀਰਜ ਨੇ ਓਲੰਪਿਕ ‘ਚ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਨੀਰਜ ਭਾਰਤ ਵੱਲੋਂ ਵਿਅਕਤੀਗਤ ਸੋਨ ਤਗਮਾ ਜਿੱਤਣ ਵਾਲਾ ਦੂਜਾ ਭਾਰਤੀ ਹੈ।

ਉਸ ਤੋਂ ਪਹਿਲਾਂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਪੇਈਚਿੰਗ ਓਲੰਪਿਕਸ- 2008 ਵਿੱਚ ਸੋਨ ਤਗਮਾ ਜਿੱਤਿਆ ਸੀ। ਇਸ ਸੋਨ ਤਗਮੇ ਨਾਲ ਭਾਰਤ ਦਾ ਓਲੰਪਿਕਸ ਖੇਡਾਂ ਵਿੱਚ ਹੁਣ ਤੱਕ ਦਾ ਇਹ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਹੈ। ਭਾਰਤ ਨੇ ਇਸ ਤੋਂ ਪਹਿਲਾਂ ਕਦੇ ਵੀ ਐਨੇ ਤਗਮੇ ਓਲੰਪਿਕਸ ਵਿੱਚ ਨਹੀਂ ਜਿੱਤੇ। ਭਾਰਤ ਹੁਣ ਤੱਕ ਟੋਕੀਓ ਓਲੰਪਿਕਸ ਵਿੱਚ ਇੱਕ ਸੋਨ, ਦੋ ਚਾਂਦੀ ਤੇ ਚਾਰ ਕਾਂਸੀ ਸਣੇ ਕੁੱਲ 7 ਤਗਮੇ ਜਿੱਤ ਚੁੱਕਿਆ ਹੈ।

Spread the love