ਤੁਰਕੀ ਦੇ ਦੱਖਣੀ ਹਿੱਸੇ ‘ਚ ਲੱਗੀ ਭਿਆਨਕ ਅੱਗ ਨੇ ਭਾਰੀ ਤਬਾਹੀ ਮਚਾਈ ਹੋਈ ਹੈ।ਇਹ ਅੱਗ ਹੁਣ ਹੋਰ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੱਖਣੀ ਤੁਰਕੀ ‘ਚ 60 ਤੋਂ ਜ਼ਿਆਦਾ ਥਾਵਾਂ ‘ਤੇ ਭਿਆਨਕ ਅੱਗ ਲੱਗੀ ਹੈ। ਇਸ ਭਿਆਨਕ ਅੱਗ ਵਿੱਚ ਹੁਣ ਤੱਕ 3 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਜਾਨਵਰ ਮਾਰੇ ਗਏ ਨੇ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਐਸੋਸੀਏਟ ਪ੍ਰੈਸ ਨੇ ਦੱਸਿਆ ਕਿ ਤੁਰਕੀ ਦੇ ਅਧਿਕਾਰੀਆਂ ਨੇ ਮੈਡੀਟੇਰੀਅਨ ਅਤੇ ਦੱਖਣੀ ਏਜੀਅਨ ਖੇਤਰਾਂ ਵਿਚ ਜੰਗਲਾਂ ਦੀ ਅੱਗ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਤੱਟਵਰਤੀ ਰਿਜੋਰਟ ਕਸਬੇ ਮਾਨਵਘਾਟ ਦੇ ਨੇੜੇ ਦੋ ਜੰਗਲ ਸ਼ਾਮਲ ਹਨ।

ਅੱਗ ਕਾਰਨ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ, ਜੋ ਬੁਰੀ ਤਰ੍ਹਾਂ ਝੁਲਸੇ ਹਨ।

ਅੰਤਲਯਾ ਸੂਬੇ ਦੇ ਮਾਨਵਗਟ ਵਿੱਚ ਲੱਗੀ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਤੇਜ਼ ਹਵਾ ਅਤੇ ਤੇਜ਼ ਧੁੱਪ ਕਾਰਨ ਅੱਗ ‘ਤੇ ਕਾਬੂ ਪਾਉਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

Spread the love