ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉੱਤਰ ਪ੍ਰਦੇਸ਼ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ (Uttar Pradesh Working Committee member and former MLA Ram Iqbal Singh) ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਸਮਰਥਨ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਾਨੂੰਨ ਵਾਪਸ ਲੈ ਸਕਦੀ ਹੈ। ਉਨ੍ਹਾਂ ਕਿਹਾ ਯੂਪੀ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਸਕਦੀ ਹੈ।

ਸਾਬਕਾ ਵਿਧਾਇਕ ਸਿੰਘ ਨੇ ਬੀਤੀ ਰਾਤ ਬਲਿਆ ਜ਼ਿਲੇ ਦੇ ਨਾਗਰਾ ‘ਚ ਇੱਕ ਬਿਆਨ ਦੌਰਾਨ ਕਿਹਾ, ”ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਵਿਧਾਨ ਸਭਾ ਚੋਣਾਂ ਅਤੇ ਕਿਸਾਨਾਂ ‘ਚ ਰੋਸ ਨੂੰ ਦੇਖਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਸਕਦੀ ਹੈ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨਾਂ ਦੇ ਕਾਰਨ ਬੀਜੇਪੀ ਦੇ ਨੇਤਾ ਪੱਛਮੀ ਉੱਤਰ ਪ੍ਰਦੇਸ਼ ਦੇ ਪਿੰਡਾਂ ‘ਚ ਨਹੀਂ ਜਾ ਰਹੇ ਅਤੇ ਆਉਣ ਵਾਲੇ ਸਮੇਂ ‘ਚ ਕਿਸਾਨ ਬੀਜੇਪੀ ਦੇ ਜਨ ਪ੍ਰਤੀਨਿਧੀਆਂ ਦਾ ਘਿਰਾਓ ਵੀ ਕਰ ਸਕਦੇ ਹਨ।

Spread the love