ਅੱਜ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ (DGP Dinkar Gupta) ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਜਿਸ ਵਿੱਚ ਉਨ੍ਹਾਂ ਨੇ ਕਈ ਵੱਡੇ ਖੁਲਾਸੇ ਕੀਤੇ ਅਤੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ ,ਨਾਲ ਹੀ ਉਨ੍ਹਾਂ ਸਰਹੱਦ ਪਾਰੋਂ ਪੰਜਾਬ ‘ਚ ਕੀਤੀਆਂ ਜਾ ਰਹੀਆਂ ਗੱਤੀਵਿਧੀਆਂ ਬਾਰੇ ਚਿੰਤਾ ਜਤਾਈ ਜਤਾਈ ਹੈ।

ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਅੰਮ੍ਰਿਤਸਰ ‘ਚ ਬੱਚਿਆਂ ਦੇ ਟਿਫਨ ਬਾਕਸਾਂ ਚੋਂ ਬੰਬ ਮਿਲੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚੋਂ ਵੀ ਹੈਂਡ ਗਰਨੇਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਹਨ।

ਡੀ.ਜੀ.ਪੀ. ਦਿਨਕਰ ਗੁਪਤਾ ਦਾ ਕਹਿਣਾ ਸੀ ਕਿ 2 – 3 ਮਹੀਨਿਆਂ ਦੇ ਵਿਚ ਡਰੋਨ ਮਾਮਲੇ ਵਧੇ ਹਨ। ਇਸ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਏ. ਕੈਟਾਗਰੀ ਦੇ 20 ਤੋਂ ਵੱਧ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ 7 ਗੈਂਗਸਟਰ ਹੁਣ ਤੱਕ ਮਾਰੇ ਗਏ ਹਨ।

ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਇਸ ਵਿੱਚ ਦੋ ਕਿਲੋਗ੍ਰਾਮ ਆਰਡੀਐਕਸ ਤੇ ਇੱਕ ਸਵਿੱਚ ਵਿਧੀ ਵਾਲਾ ਟਾਈਮ ਬੰਬ ਸੀ। ਇਸ ਵਿੱਚ ਸਪਰਿੰਗ ਮਕੈਨਿਜ਼ਮ, ਮੈਗਨੈਟਿਕ ਤੇ 3 ਡੈਟੋਨੇਟਰਸ ਵੀ ਮਿਲਦੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਸਰਹੱਦ ਪਾਰ ਤੋਂ ਸਰਗਰਮੀਆਂ ਵਧੀਆਂ ਹਨ। ਪੰਜਾਬ ਪੁਲਿਸ ਕੇਂਦਰੀ ਏਜੰਸੀ ਦੇ ਸੰਪਰਕ ਵਿੱਚ ਹੈ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ 112 ‘ਤੇ ਫ਼ੋਨ ਕਰੋ। ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ 7-8 ਅਗਸਤ ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਡ੍ਰੋਨ ਆਉਂਦੇ ਵੇਖੇ ਗਏ ਹਨ। ਡ੍ਰੋਨ ਤੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਆਈ। ਪੁਲਿਸ ਨੂੰ 7 ਬੈਗਾਂ ਵਿੱਚ ਆਈਈਡੀ, ਹੈਂਡ ਗ੍ਰਨੇਡ ਤੇ ਬੰਦੂਕ ਦੀਆਂ ਗੋਲੀਆਂ ਵੀ ਮਿਲੀਆਂ ਹਨ।

ਦੱਸ ਦੇਈਏ ਕਿ ਸਰਹੱਦ ‘ਤੇ ਕੁਝ ਸਮੇਂ ਤੋਂ ਡ੍ਰੋਨ ਤੋਂ ਗਤੀਵਿਧੀਆਂ ਵਧੀਆਂ ਹਨ। ਸਰਹੱਦ ‘ਤੇ ਡ੍ਰੋਨ ਤੋਂ ਪਹਿਲਾਂ ਵੀ ਹਥਿਆਰ ਸੁੱਟੇ ਜਾ ਚੁੱਕੇ ਹਨ। ਭਾਰਤੀ ਸੁਰੱਖਿਆ ਬਲਾਂ ਤੇ ਪੰਜਾਬ ਪੁਲਿਸ ਨੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀਆਂ ਦੀ ਹਰ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ । ਤੁਹਾਨੂੰ ਦੱਸ ਦੇਈਏ ਦੇਸ਼ ਵਿੱਚ ਆਜ਼ਾਦੀ ਦਿਵਸ (Independence Day) ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੂਰੇ ਦੇਸ਼ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Spread the love