ਪਿਛਲੇ ਦਸੰਬਰ ਵਿੱਚ ਯੂਕੇ ‘ਚ ਕੋਵਿਡ ਵਧਣ ਤੋਂ ਬਾਅਦ ਭਾਰਤ ਨੇ ਦੋਵਾਂ ਦੇਸ਼ਾਂ ਦਰਮਿਆਣ ਉਡਾਣਾਂ ਨੂੰ ਸੀਮਤ ਕਰ ਦਿੱਤਾ ਸੀ ਜਿਸ ਕਾਰਨ ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ ਸਿੱਧੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ ।

ਹੁਣ ਇੱਕ ਵਾਰ ਫਿਰ ਉਡਾਣਾਂ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ 23 ਅਪ੍ਰੈਲ ਤੋਂ ਯੂਕੇ ਨੇ ਭਾਰਤ ਨੂੰ ਦੂਜੀ ਕੋਵਿਡ ਲਹਿਰ ਦੇ ਕਾਰਨ ਲਾਲ ਸੂਚੀ ਵਿੱਚ ਰੱਖਿਆ ਸੀ ਅਤੇ ਭਾਰਤੀ ਨਾਗਰਿਕਾਂ ਨੂੰ ਯੂਕੇ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਸੀ ਪਰ ਹੁਣ ਲਾਲ ਸੂਚੀ ਤੋਂ ਹਟਾਉਣ ਦਾ ਫੈਸਲਾ ਲਿਆ ਗਿਆ ਸੀ।

ਦਰਅਸਲ ਯੂਕੇ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ਵਜੋਂ ਏਅਰ ਇੰਡੀਆ 16 ਅਗਸਤ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਹਵਾਈ ਅੱਡੇ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ।

Spread the love