ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ।

ਇਹ ਪਾਬੰਦੀ 21 ਸਤੰਬਰ 2021 ਤੱਕ ਜਾਰੀ ਰਹੇਗੀ।

ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਮੰਤਰਾਲੇ ਨੇ ਦੱਸਿਆ ਕਿ ਇਹ ਪਾਬੰਦੀ ਸਾਰੀਆਂ ਸਿੱਧੀਆਂ ਵਪਾਰਕ ਅਤੇ ਨਿੱਜੀ ਉਡਾਣਾਂ ‘ਤੇ ਲਾਗੂ ਹੋਵੇਗੀ।

Spread the love