ਅੱਜ ਸੰਸਦ ਦੇ ਦੋਵਾਂ ਸਦਨਾਂ ‘ਚ ਖੇਤੀ ਕਾਨੂੰਨਾਂ ‘ਤੇ ਖੂਬ ਭੜਥੂ ਪਿਆ।

ਖੇਤੀ ਕਾਨੂੰਨਾਂ ਨੂੰ ਲੈ ਕੇ ਰਾਜ ਸਭਾ ‘ਚ ਜ਼ਬਰਦਸਤ ਹੰਗਾਮਾ ਹੋਇਆ।

ਅੱਜ ਵਿਰੋਧ ਧਿਰਾਂ ਦੇ ਮੈਂਬਰ ਵੇਲ੍ਹ ‘ਚ ਪਹੁੰਚੇ ਗਏ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤਾਂ ਮੇਜ਼ ਤੇ ਚੜ ਗਏ।

ਬਾਜਵਾ ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਜਵਾ ਨੇ ਖੇਤੀ ਕਾਨੂੰਨਾਂ ਦੀ ਕਾਪੀ ਸਪੀਕਰ ਦੀ ਕੁਰਸੀ ਵੱਲ ਸੁੱਟੀ। ਬਾਕੀ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪ੍ਰਤਾਪ ਬਾਜਵਾ ਦਾ ਸਮਰਥਨ ਕੀਤਾ ਗਿਆ। ਬਾਜਵਾ ਦਾ ਕਹਿਣਾ ਸੀ ਕਿ ਕੇਂਦਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਵੀ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਵੱਲੋਂ ਸੰਸਦ ‘ਚ ਕਿਸਾਨਾਂ ਦੇ ਮੁੱਦੇ ਨੂੰ ਚੁੱਕਣ ਦੀ ਗੱਲ ਕਹੀ ਗਈ ਸੀ ਪਰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ’ਚ ਕਿਸਾਨ ਲਗਾਤਾਰ ਧਰਨੇ ਦੇ ਰਹੇ ਹਨ ਕੇਂਦਰ ਸਰਕਾਰ ਇਨ੍ਹਾਂ ਤਿੰਨੇ ਕਾਨੂੰਨਾਂ ਨੂੰ ਕਿਸਾਨ ਹਮਾਇਤੀ ਦੱਸਦੀ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਲੇ ਖੇਤੀ ਕਾਨੂੰਨ ਕੇਂਦਰ ਵਾਪਸ ਲਵੇ ਜਿਸ ਲਈ ਕਿਸਾਨ ਲਗਾਤਾਰ ਸੰਘਰਸ਼ ਰਹੇ ਹਨ ਤੇ ਉਧਰ ਦੂਜੇ ਪਾਸੇ ਕੇਂਦਰ ਸਰਕਾਰ ਦਾ ਕਹਿਣਾ ਹੈ ਉਹ ਕਿਸੇ ਵੀ ਹਾਲਤ ’ਚ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ, ਕਿਸਾਨਾਂ ਇਨ੍ਹਾਂ ’ਚ ਸੋਧ ਕਰਵਾ ਸਕਦੇ ਹਨ ਪਰ ਕਿਸਾਨ ਸਿਰਫ਼ ਤੇ ਸਿਰਫ਼ ਇਨ੍ਹਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Spread the love