ਅੱਜ ਲੋਕ ਸਭਾ (Lok Sabha ) ‘ਚ ਵੀ ਖੇਤੀ ਕਾਨੂੰਨਾਂ ਦਾ ਮੁੱਦਾ ਗੂੰਜਿਆ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal )ਅੱਜ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਖੂਬ ਗਰਜੇ ਤੇ ਮੋਦੀ ਸਰਕਾਰ ਨੂੰ ਜੰਮ ਕੇ ਲਾਹਣਤਾ ਪਾਈਆਂ।

ਹਰਸਿਮਰਤ ਬਾਦਲ ਨੇ ਇਲਜ਼ਾਮ ਲਾਇਆ ਕਿ ‘ਕਾਲੇ ਕਾਨੂੰਨ’ ਲਿਆ ਕੇ ਕਿਸਾਨਾਂ ‘ਤੇ ਬੋਝ ਵਧਾਇਆ ਗਿਆ ਅਤੇ ਸੈਂਕੜੇ ਕਿਸਾਨਾਂ ਦੀ ਮੌਤ ਹੋ ਗਈ। ਹਰਸਿਮਰਤ ਨੇ ਸਵਾਲ ਕੀਤਾ, ”ਸਦਨ ਪੇਗਾਸਸ ਮੁੱਦੇ ‘ਤੇ ਚਰਚਾ ਨਹੀਂ ਕਰ ਰਿਹਾ। ਕਿਸਾਨ ਖੇਤੀਬਾੜੀ ਕਾਨੂੰਨਾਂ ਕਾਰਨ ਮਰ ਰਹੇ ਹਨ, ਸਰਕਾਰ ਇਸ ਬਾਰੇ ਚਰਚਾ ਕਿਉਂ ਨਹੀਂ ਕਰ ਰਹੀ ?

ਉਨ੍ਹਾਂ ਕਿਹਾ ਕਿ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ‘ਤੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।

Spread the love