ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ‘ਤੇ ਤਿੱਖਾ ਹਮਲਾ ਬੋਲਿਆ।

ਰਾਜ ਸਭਾ ਵਿੱਚ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਰਵੱਈਏ ਦੀ ਤੁਲਨਾ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਨਾਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ਕਿ ਫਾਈਲ ਨੂੰ ਸਦਨ ਵਿੱਚ ਮੰਚ ਵੱਲ ਸੁੱਟਣਾ “ਸ਼ਰਮਨਾਕ” ਘਟਨਾ ਸੀ।

ਲੋਕ ਸਭਾ ਤੇ ਰਾਜ ਸਭਾ ਦੇ ਕੰਮ ਵਿੱਚ ਵਿਘਨ ਪਾਉਣ ਲਈ ਕਾਂਗਰਸ ਤੇ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਆਵਾਜ਼ ਉਠਾਉਣ ਲਈ ਸੰਸਦ ਵਿੱਚ ਭੇਜੇ ਗਏ ਲੋਕ ਨਿਯਮਾਂ ਦੇ ਵਿਰੁੱਧ ਵਿਵਹਾਰ ਕਰ ਰਹੇ ਹਨ। ਠਾਕੁਰ ਨੇ ਕਿਹਾ ਕਿ ਮੇਜ਼ ਉੱਤੇ ਚੜ੍ਹ ਕੇ ਫਾਈਲ ਸੁੱਟਣਾ ਸ਼ਰਮਨਾਕ ਘਟਨਾ ਸੀ।

ਸੂਚਨਾ ਤੇ ਪ੍ਰਸਾਰਣ ਮੰਤਰੀ ਠਾਕੁਰ ਨੇ ਕਿਹਾ ਕਿ ਜੇ ਕੋਈ ਅਜਿਹੀ ਕਾਰਵਾਈ ਕਰਨ ਵਿੱਚ ਮਾਣ ਮਹਿਸੂਸ ਕਰਦਾ ਹੈ, ਤਾਂ ਮੈਨੂੰ ਲੱਗਦਾ ਹੈ ਕਿ 26 ਜਨਵਰੀ ਦੀਆਂ ਸ਼ਰਮਨਾਕ ਘਟਨਾਵਾਂ ਨੂੰ ਦੁਹਰਾਇਆ ਜਾ ਰਿਹਾ ਹੈ।

Spread the love