ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਪਿੱਛੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Education Minister Vijay Inder Singla) ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ (Chief Secretary of Punjab ) ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (Deputy Commissioners)ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ। ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਖੋਲ੍ਹਣਾ ਬੱਚਿਆਂ ‘ਤੇ ਭਾਰੀ ਪੈ ਗਿਆ ਹੈ। ਲੁਧਿਆਣਾ ਦੇ 2 ਸਕੂਲਾਂ ਦੇ 20 ਬੱਚੇ ਕਰੋਨਾ ਵਾਇਰਸ ਦੀ ਚਪੇਟ ਵਿਚ ਆਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 20 ਬੱਚੇ ਕਰੋਨਾ ਦੀ ਚਪੇਟ ਵਿੱਚ ਆਏ ਹਨ।

ਜਾਣਕਾਰੀ ਦਿੰਦੇ ਹੋਏ ਸਿਹਤ ਅਧਿਕਾਰੀ ਨੇ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 12 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ। ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਨੇ ਦੋਵੇਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਰੈਪਿਡ ਟੈਸਟ ਕੀਤੇ ਗਏ ਸਨ। 41 ਟੈਸਟਾਂ ਦੀ ਜਾਂਚ ਦੌਰਾਨ 20 ਬੱਚੇ ਕਰੋਨਾ ਦੀ ਚਪੇਟ ਵਿਚ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਆਰਟੀਪੀਸੀ ਸੈਂਪਲ ਜਾਂਚ ਲਈ ਪਟਿਆਲਾ ਲੈਬ ਵਿੱਚ ਭੇਜੇ ਜਾ ਚੁੱਕੇ ਹਨ।

ਉਧਰ, ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਪਿੱਛੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ।

Spread the love