ਬੀਤੇ ਦਿਨੀਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ (Education Minister Vijayinder Singla ) ਦੇ ਪੀਏ ( Personal Assistant ) ਨੂੰ ਸਰਕਾਰੀ ਨੌਕਰੀ ਦੇਕੇ ਜ਼ਿਲ੍ਹੇ ਦਾ ADM(Additional District Magistrate) ਨਿਯੁਕਤ ਕੀਤੇ ਜਾਣ ਦਾ ਮੁੱਦਾ ਕਾਫ਼ੀ ਚਰਚਾ ਦਾ ਵਿਸ਼ਾ ਬਣ ਰਿਹਾ ਹੈ ਅਤੇ ਇਸ ਨੌਕਰੀ ਦੇਣ ਦੇ ਫੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਯੂਥ ਵਿੰਗ (Youth Wing of Aam Aadmi Party District Sangrur ) ਵੱਲੋਂ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਕੌਰ ਦੀ ਅਗਵਾਈ ‘ਚ ਡੀ.ਸੀ ਦਫ਼ਤਰ ਸੰਗਰੂਰ ਅੱਗੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਪੁਤਲਾ ਸਾੜਿਆ ਗਿਆ ਅਤੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਕੌਰ ਭਰਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਆਪਣੇ ਪੀਏ ਨੂੰ ਨੌਕਰੀ ਦਵਾਉਣ ਤੋਂ ਪਹਿਲਾਂ ਉਨ੍ਹਾਂ ਦੇ ਘਰ ਅੱਗੇ ਲੰਮੇ ਸਮੇਂ ਤੋਂ ਧਰਨੇ ਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਵੱਲ ਧਿਆਨ ਕਰ ਲੈਣਾ ਚਾਹੀਦਾ ਸੀ ਜਿੰਨਾ ਨਾਲ ਉਨ੍ਹਾਂ ਨੇ 2017 ਵਿੱਚ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ।

ਪਰ ਹੁਣ ਨੌਕਰੀਆਂ ਆਪਣੇ ਵਿਧਾਇਕਾਂ ਦੇ ਵਾਰਸਾਂ ਨੂੰ ਜਾ ਆਪਣੇ ਪੀ ਏ ਨੂੰ ਦੇ ਰਹੇ ਹਨ ਅਤੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਸਿਰਫ ਗਾਲਾਂ ਅਤੇ ਪੁਲਿਸ ਦੀਆਂ ਡਾਂਗਾਂ ਮਿਲ ਰਹੀਆਂ ਹਨ ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਤਾਨਾਸ਼ਾਹੀ ਅਤੇ ਗਲਤ ਫ਼ੈਸਲਾ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਪੀ ਏ ਨੂੰ ਨੌਕਰੀ ਤੋਂ ਤੁਰੰਤ ਹਟਾ ਕੇ ਯੋਗਤਾ ਦੇ ਆਧਾਰ ਤੇ ਨੌਕਰੀ ਮਿਲਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਧਾਨ ਸੰਗਰੂਰ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਵਿਜੇਇੰਦਰ ਸਿੰਗਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਅੱਖੋ ਪਰੋਖੇ ਕਰਕੇ ਲਗਾਤਾਰ ਤਾਨਾਸ਼ਾਹੀ ਫੈਸਲੇ ਲੈ ਰਹੇ ਹਨ ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ 2022 ਵਿੱਚ ਭੁਗਤਣਾ ਪਵੇਗਾ ਜਦੋਂ ਪੰਜਾਬ ਦੇ ਨੌਜਵਾਨ ਉਨ੍ਹਾਂ ਨੂੰ ਸੱਤਾ ਵਿੱਚੋਂ ਬਾਹਰ ਦਾ ਰਸਤਾ ਦਿਖਾਉਣਗੇ।

Spread the love