ਚੰਡੀਗੜ੍ਹ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ (Pradeep Chabra) ਨੇ ਅੱਜ ਆਮ ਆਦਮੀ ਪਾਰਟੀ (Aam Aadmi Party) ਦਾ ਪੱਲਾ ਫੜ੍ਹ ਲਿਆ ਹੈ।

ਦੱਸ ਦਈਏ ਕਿ ਕਾਂਗਰਸ ਛੱਡਣ ਦੇ ਇੱਕ ਹਫ਼ਤੇ ਬਾਅਦ ਪ੍ਰਦੀਪ ਛਾਬੜਾ ‘ਆਪ’ ‘ਚ ਸ਼ਾਮਲ ਹੋਏ ਹਨ। ਅਸਤੀਫਾ ਦੇਣ ਤੋਂ ਬਾਅਦ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਛਾਬੜਾ ਆਮ ਆਦਮੀ ਪਾਰਟੀ ਜੁਆਇੰਨ ਕਰ ਸਕਦੇ ਹਨ। ਅੱਜ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਪ੍ਰਦੀਪ ਛਾਬੜਾ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਹ ਸਮਾਗਮ ਦਿੱਲੀ ‘ਚ ਹੀ ਆਯੋਜਿਤ ਹੋਇਆ ਹੈ।

ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਛਾਬੜਾ ਦਾ ਗਤੀਰੋਧ ਹੋਣ ਦੇ ਚੱਲਦਿਆਂ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਇਕ ਹਫ਼ਤੇ ਪਹਿਲਾਂ ਹੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਉਹ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ‘ਤੇ ਇਲਜ਼ਾਮ ਲਗਾਰਹੇ ਸਨ ਇਨ੍ਹਾਂ ਦੋਵਾਂ ਆਗੂਆਂ ਤੋਂ ਉਹ ਨਾਰਾਜ਼ ਸਨ।

ਹਾਲਾਂਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕੀਤਾ ਸੀ। ਪਾਰਟੀ ਪ੍ਰਧਾਨ ਹਰੀਸ਼ ਰਾਵਤ ਨੇ ਪ੍ਰਦੀਪ ਛਾਬੜਾ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਰਾਵਤ ਨੇ ਛਾਬੜਾ ਨੂੰ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ। ਪਾਰਟੀ ਸੂਤਰਾਂ ਤੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਪ੍ਰਦੀਪ ਛਾਬੜਾ ਰਾਸ਼ਟਰੀ ਕਾਰਜਕਰਨੀ ‘ਚ ਥਾਂ ਦਿੱਤੀ ਜਾ ਸਕਦੀ ਹੈ।

Spread the love