ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੇ ਤਹਿਤ ਪ੍ਰਧਾਨ ਮੰਤਰੀ ਮੋਦੀ ਨੇ 9ਵੀਂ ਕਿਸ਼ਤ ਜਾਰੀ ਕੀਤੀ ਹੈ ਤਾਂ ਦੂਜੇ ਪਾਸੇ ਹੁਣ ਉਨ੍ਹਾਂ ਕਿਸਾਨਾਂ ਤੋਂ ਪੈਸਿਆਂ ਦੀ ਵਸੂਲੀ ਦੀ ਤਿਆਰੀ ਸ਼ੁਰੂ ਹੋ ਗਈ ।

ਜਿਨ੍ਹਾਂ ਨੇ ਗਲਤ ਤਰੀਕੇ ਨਾਲ ਇਸ ਸਕੀਮ ਦਾ ਫਾਇਦਾ ਚੁੱਕਿਆ,,ਸਰਕਾਰ ਇਸ ਨੂੰ ਲੈ ਕੇ ਹੁਣ ਐਕਸ਼ਨ ਮੋਡ ਵਿੱਚ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਨੂੰ ਚੁਣ ਦੀ ਜ਼ਿੰਮੇਦਾਰੀ ਸੂਬਾ ਸਰਕਾਰ ਦੀ ਹੈ ਅਤੇ ਸਬੰਧਿਤ ਲਾਭਪਾਤਰੀਆਂ ਦਾ ਸਹੀ ਡਾਟਾ ਸੂਬਿਆਂ ਦੇ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਪੋਰਟਲ ‘ਤੇ ਅਪਲੋਡ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਹੀ ਯੋਜਨਾ ਦਾ ਪੈਸਾ ਸਿੱਧੇ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਇਆ ਜਾਂਦਾ ਹੈ। ਤੋਮਰ ਨੇ ਕਿਹਾ ਕਿ ਅਯੋਗ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਾਈ ਗਈ ਰਕਮ ਦੀ ਵਸੂਲੀ ਦੀ ਜ਼ਿੰਮੇਵਾਰੀ ਵੀ ਸਬੰਧਿਤ ਸੂਬਾ ਸਰਕਾਰਾਂ ਦੀ ਹੈ।

ਤੋਮਰ ਨੇ ਸੰਸਦ ਵਿੱਚ ਕਿਹਾ ਕੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ 42 ਲੱਖ ਅਯੋਗ ਕਿਸਾਨਾਂ ਦੇ ਤਿੰਨ ਹਜ਼ਾਰ ਕਰੋੜ ਦੀ ਵਸੂਲੀ ਦੇ ਲਈ ਸੂਬਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਉਹ ਕਿਸਾਨ ਹਨ ਜੋ ਪੀਐੱਮ ਕਿਸਾਨ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ। ਤੁਹਾਨੂੰ ਦਸੱ ਦਈਏ ਕਿ ਅਯੋਗ ਕਿਸਾਨਾਂ ਦੀ ਸਭ ਤੋਂ ਜ਼ਿਆਦਾ ਗਿਣਤੀ ਅਸਮ ਤਾਮਿਲਨਾਡੂ, ਛੱਤੀਸਗੜ੍ਹ, ਪੰਜਾਬ ਅਤੇ ਬਿਹਾਰ ਵਿੱਚ ਹੈ।

ਖੇਤੀ ਮੰਤਰੀ ਦੇ ਮੁਤਾਬਿਕ ਅਸਮ ਦੇ ਵਿਚ ਕੁੱਲ 8.35 ਲੱਖ ਅਯੋਗ ਕਿਸਾਨਾਂ ਦੇ ਅਕਾਉਂਟ ਵਿੱਚ 554.01 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਉਥੇ ਹੀ ਪੰਜਾਬ ਦੇ ਵਿੱਚ ਕਰੀਬ 438 ਕਰੋੜ, ਮਹਾਰਾਸ਼ਟਰ ਦੇ ਵਿੱਚ 558 ਕਰੋੜ ਦੀ ਵਸੂਲੀ ਕੀਤੀ ਜਾਣੀ ਹੈ। ਤਾਮਿਲਨਾਡੂ ਦੇ ਕਿਸਾਨਾਂ ਤੋਂ 340.56 ਕਰੋੜ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਤੋਂ 258.64 ਕਰੋੜ ਰੁਪਏ ਵਾਪਸ ਲਏ ਜਾਣਗੇ।

Spread the love