ਅਮਰੀਕਾ ’ਚ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਗਵਾਉਣ ਨੂੰ ਮਨਜ਼ੂਰੀ ਮਿਲ ਗਈ ਹੈ।

ਵੈਕਸੀਨ ਦੀ ਤੀਜੀ ਡੋਜ਼ ਉਨ੍ਹਾਂ ਲੋਕਾਂ ਨੂੰ ਲਗਾਈ ਜਾਵੇਗੀ ਜਿਨ੍ਹਾਂ ਦਾ ਇਮਿਊਨਿਟੀ ਸਿਸਟਮ ਕਮਜੋਰ ਹੈ

ਕੋਰੋਨਾ ਵਾਇਰਸ ਦੇ ਡੇਲਟਾ ਵੇਰੀਐਂਟ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਇਜ਼ਰਾਇਲ ਤੇ ਜਰਮਨੀ ਵਰਗੇ ਕੁਝ ਹੋਰ ਦੇਸ਼ਾਂ ਨੇ ਲੋਕਾਂ ਨੂੰ ਵੈਕਸੀਨ ਦੀ ਤੀਜੀ ਡੋਜ਼ ਲਗਾਉਣ ਦੀ ਯੋਜਨਾ ਬਣਾਈ ਤੇ ਫਿਰ ਵੈਕਸੀਨ ਦੀ ਤੀਜੀ ਡੋਜ਼ ਲਗਾਉਣਾ ਸ਼ੁਰੂ ਕਰ ਦਿੱਤੀ ਹੈ।

ਅਮਰੀਕਾ ’ਚ ਕਮਜੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਵੈਕਸੀਨ ਦੀ ਤੀਜੀ ਯਾਨੀ ਬੂਸਟਰ ਡੋਜ਼ ਲਗਾਈ ਜਾਵੇਗੀ।

ਯੂਐੱਸ ਐਂਡ ਡਰੱਗ ਐਡਮਿਿਨਸਟ੍ਰੇਸ਼ਨ ਨੇ ਮੌਡਰਨਾ ਤੇ ਫਾਈਜ਼ਰ ਵੈਕਸੀਨ ਦੀ ਤੀਜੀ ਡੋਜ਼ ਇਸਤੇਮਾਲ ਨੂੰ ਮਨਜ਼ੂਰੀ ਦੇ ਦਿੱਤੀ ਹੈ,ਇਸ ਦਾ ਮਕਸਦ ਆਉਣ ਵਾਲੇ ਸਮੇਂ ’ਚ ਕੋਰੋਨਾ ਮਹਾਮਾਰੀ ਦੀ ਇਕ ਹੋਰ ਵੱਡੀ ਤਬਾਹੀ ਤੋਂ ਬਚਨਾ ਹੈ।

Spread the love