ਬਹਿਬਲ ਗੋਲੀ ਕਾਂਡ(Behbal Firing Case) ਮਾਮਲੇ ਦੀ ਸੁਣਵਾਈ 3 ਸਤੰਬਰ ਤੱਕ ਮੁਲਤਵੀ(Hearing Adjourned to September 3) ਕਰ ਦਿੱਤੀ ਗਈ ਹੈ।

6 ਸਾਲ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਨੇ ਪੀੜਤ ਪਰ ਹੁਣ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਮਿਲੀ ਹੈ।

ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਦੀ ਮੰਗ ਕਰ ਰਹੀਆਂ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਬਹਿਬਲ ਕਲਾਂ ਵਿਖੇ ਢਾਹੇ ਗਏ ਪੁਲਸੀਆ ਅਤਿਆਚਾਰ ਅਤੇ ਗੋਲੀਕਾਂਡ ਮਾਮਲੇ ਦੀ 14 ਅਗਸਤ ਨੂੰ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ (Additional Sessions Judge Harbans Singh Lekhi )ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ ।

ਪਰ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਛੁੱਟੀ ’ਤੇ ਹੋਣ ਕਰ ਕੇਸ ਸਬੰਧੀ ਕੋਈ ਸੁਣਵਾਈ ਨਹੀਂ ਹੋ ਸਕੀ।ਇਸ ਕੇਸ ਸਬੰਧੀ ਅੱਜ ਇਹ ਕੇਸ ਫ਼ਾਈਲ ਡਿਊਟੀ ਮੈਜਿਸਟ੍ਰੇਟ ਜਗਦੀਪ ਸਿੰਘ ਮੜੋਕ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 3 ਸਤੰਬਰ ਤਕ ਮੁਲਤਵੀ ਕਰ ਦਿਤੀ ਗਈ ਹੈ।

Spread the love