ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਆਪਣੀ ਸਰਕਾਰ ਨੂੰ ਘੇਰਿਆ ਹੈ।

ਸਿੱਧੂ ਨੇ ਟਵੀਟ ਕਰ ਕੇ ਨਸ਼ੇ ਦੇ ਮੁੱਦੇ ‘ਤੇ ਸਰਕਾਰ ਨੂੰ ਸਵਾਲ ਪੁੱਛੇ ਹਨ । ਸਿੱਧੂ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਵਪਾਰ ਦੇ ਪਿੱਛੇ ਦੋਸ਼ੀਆਂ ਨੂੰ ਸਜ਼ਾ ਦੇਣਾ 18 ਸੂਤਰੀ ਏਜੰਡੇ ਦੇ ਤਹਿਤ ਕਾਂਗਰਸ ਦੀ ਤਰਜੀਹ ਹੈ । ਇਸ ਨਾਲ ਹੀ ਸਿੱਧੂ ਨੇ ਸਵਾਲ ਖੜਾ ਕੀਤਾ ਕਿ ਮਜੀਠੀਆ ‘ਤੇ ਕੀ ਕਾਰਵਾਈ ਹੋਈ ਹੈ ।

ਉਨ੍ਹਾਂ ਕਿਹਾ ਕਿ ਜੇ ਹੋਰ ਦੇਰੀ ਹੋਈ ਤਾਂ ਰਿਪੋਰਟਾਂ ਨੂੰ ਜਨਤਕ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆਂਦਾ ਜਾਵੇਗਾ । ਸਿੱਧੂ ਦਾ ਕਹਿਣਾ ਹੈ ਕਿ ਸਰਕਾਰ ਨੂੰ ਮਜੀਠੀਆ ਦੇ ਖ਼ਿਲਾਫ਼ ਲਏ ਗਏ ਕੇਸ ਨੂੰ ਛੇਤੀ ਤੋਂ ਛੇਤੀ ਸਿੱਟੇ ‘ਤੇ ਪਹੁੰਚਾਉਣ ਲਈ ਸੀਲਬੰਦ ਰਿਪੋਰਟਾਂ ਨੂੰ ਖੋਲ੍ਹਣ ਦੀ ਪਟੀਸ਼ਨ ਨੂੰ ਅੱਗੇ ਵਧਾਉਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਿੱਧੂ ਨੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਚੁੱਕੇ ਹਨ। ਸਿੱਧੂ ਦਾ ਕਹਿਣਾ ਸੀ ਕਿ ਮਾਣਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਐੱਸ.ਟੀ.ਐਫ. ਦੀ ਰਿਪੋਰਟ ‘ਤੇ ਕਾਨੂੰਨ ਮੁਤਾਬਿਕ ਕਾਰਵਾਈ ਕਰਨ ਲਈ ਕਿਹਾ ਸੀ ਅਤੇ ਸਰਕਾਰ ਨੇ ਢਾਈ ਸਾਲ ਵਿਚ ਕੀ ਕਾਰਵਾਈ ਕੀਤੀ ਹੈ।

Spread the love