ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਨਾਂਅ ‘ਤੇ ਫੈਲਾਈਆਂ ਜਾ ਰਹੀਆਂ ਕਿਸਾਨ ਵਿਰੋਧੀ ਅਫ਼ਵਾਹਾਂ ‘ਤੇ ਸ਼ਰਾਰਤੀ ਅਨਸਰਾਂ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਮੇਰੇ ਨਾਂਅ ‘ਤੇ ਗ਼ਲਤ ਟਵੀਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਖੜਾ ਹਾਂ। ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਵਾਲੀਆਂ ਤਾਕਤਾਂ ਨਾਲ ਅਸੀਂ ਸਖ਼ਤੀ ਨਾਲ ਨਿਪਟਾਂਗੇ। ਮੈਂ, ਹਮੇਸ਼ਾ ਆਪਣੇ ਕਿਸਾਨਾਂ ਨਾਲ ਖੜਿਆਂ ਹਾਂ ਤੇ ਜਦੋਂ ਤੱਕ ਇਹ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਮੈਂ ਅੱਗੇ ਵੀ ਹਮੇਸ਼ਾ ਆਪਣੇ ਕਿਸਾਨਾਂ ਖੜਾ ਰਹਾਂਗਾ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਇਹ ਅਫਵਾਹਾਂ ਫੈਲ ਰਹੀਆਂ ਸਨ ਕਿ ਉਨ੍ਹਾਂ ਵੱਲੋਂ ਕਿਸਾਨਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਜਿਸ ਤੋਂ ਬਾਅਦ ਇਸ ਚੀਜ ਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੈਂ ਦੱਬ ਕੇ ਕਿਸਾਨਾਂ ਦੀ ਮਦਦ ਕੀਤੀ ਹੈ ਪਰ ਕੋਈ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਸਾਡੇ ਬਾਰੇ ਗਲਤ ਪ੍ਰਚਾਰ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਈ ਸ਼ਰਾਰਤੀ ਅਨਸਰ ਮੇਰੇ ਨਾਮ ਉਤੇ ਪੋਸਟ ਪਾ ਰਿਹਾ ਹੈ ਕਿ ਮੈਂ ਆਖਿਆ ਸੀ ਕਿ ਜਿਹੜੇ ਕਿਸਾਨ ਉਥੇ ਪ੍ਰਦਰਸ਼ਨ ਕਰ ਰਹੇ ਹਨ, ਉਹ ਪਾਕਿਸਤਾਨੀ ਹਨ। ਇਹ ਸਰਾਸਰ ਕਿਸੇ ਦੀ ਬਦਮਾਸ਼ੀ ਹੈ। ਮੈਂ ਇਸ ਵਾਰ ਵੀ ਕੇਂਦਰ ਕੋਲ ਪਹੁੰਚ ਕਰਕੇ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਗੁੰਮਰਾਹ ਕਰਨ ਵਾਲੀਆਂ ਪੋਸਟ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।