ਪੰਜਾਬ ਕਾਂਗਰਸ ਦੀ ਰਾਜਨੀਤੀ ‘ਚ ਕਈ ਨਵੇਂ ਰੰਗ ਦੇਖਣ ਨੂੰ ਮਿਲ ਰਹੇ ਨੇ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਦੱਸਿਆ ਜਾ ਰਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਸਾਥੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਇਹ ਅਹੁਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਦਿੱਤਾ ਗਿਆ। ਦੂਸਰੇ ਪਾਸੇ ਕਾਂਗਰਸ ‘ਚ ਹਲਚਲ ਤੇਜ਼ ਹੋ ਗਈ ਹੈ ।

Spread the love