ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਮਰੀਕਾ ਸਮੇਤ ਪੂਰੀ ਦੁਨੀਆ ਚਿੰਤਤ ਹੈ।

ਇਸ ਦੌਰਾਨ, ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਫਗਾਨਿਸਤਾਨ ਤੋਂ ਅਮਰੀਕੀ ਅਤੇ ਸਹਿਯੋਗੀ ਫੌਜਾਂ ਦੀ ਕ੍ਰਮਵਾਰ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਯੁੱਧ ਪ੍ਰਭਾਵਤ ਦੇਸ਼ ਵਿੱਚ 1,000 ਹੋਰ ਫੌਜਾਂ ਭੇਜੀਆਂ ਹਨ।

ਜੋਅ ਬਾਇਡਨ ਦੀ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਨੂੰ ਵਾਪਸ ਬੁਲਾਉਣ ਦੇ ਫੈਸਲੇ ਦੀ ਵੀ ਆਲੋਚਨਾ ਹੋ ਰਹੀ ਹੈ।

ਉਧਰ ਅਮਰੀਕੀ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਬਾਇਡਨ ਨੇ ਆਪਣੇ ਬਿਆਨ ਵਿੱਚ ਕੁੱਲ 5,000 ਸੈਨਿਕਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਰੱਖਿਆ ਅਧਿਕਾਰੀ ਨੇ ਦੱਸਿਆ ਕਿ ਪੈਂਟਾਗਨ ਨੇ ਪਹਿਲਾਂ ਐਲਾਨ ਕੀਤਾ ਸੀ ਕਿ 3,000 ਵਾਧੂ ਫ਼ੌਜ ਭੇਜੀ ਜਾ ਰਹੀ ਹੈ।

ਬਾਇਡਨ ਅਤੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ਼ਨੀਵਾਰ ਨੂੰ ਰਾਸ਼ਟਰੀ ਸੁਰੱਖਿਆ ਟੀਮ ਦੇ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ, ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਹੋਰ ਫੌਜਾਂ ਦੀ ਤਾਇਨਾਤੀ ਦਾ ਐਲਾਨ ਕੀਤਾ।

Spread the love