ਪੈਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।

ਕੇਂਦਰ ਸਰਕਾਰ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕਰੇਗੀ। ਕੇਂਦਰ ਨੇ ਸੁਪਰੀਮ ਕੋਰਟ ਚ ਹਲਫਨਾਮਾ ਦਾਖਲ ਕੀਤਾ ਹੈ।

ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਪੈਗਾਸਸ ਜਾਸੂਸੀ ਮਾਮਲੇ ‘ਚ ਪਟੀਸ਼ਨਰਾਂ ਵੱਲੋਂ ਲਾਏ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ। ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਇਸ ਪੂਰੇ ਮਾਮਲੇ ਦੀ ਮਾਹਿਰਾਂ ਦੇ ਸਮੂਹ ਵੱਲੋਂ ਜਾਂਚ ਕੀਤੀ ਜਾਵੇਗੀ।

ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ’ਚ ਵਧੀਕ ਸਕੱਤਰ ਵੱਲੋਂ ਦਾਇਰ ਦੋ ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਇਸ ਮਸਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਘੋਖ ਲਈ ਮਾਹਿਰਾਂ ਦੀ ਇਕ ਕਮੇਟੀ ਗਠਿਤ ਕਰੇਗੀ।

Spread the love