ਕਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਉਤਰਾਅ ਚੜ੍ਹਾਅ ਹੁੰਦਾ ਰਹਿੰਦਾ ਹੈ।

ਜੇਕਰ ਗੱਲ ਕਰਲੀਏ ਪਿਛਲੇ 24 ਘੰਟਿਆਂ ਦੀ ਤਾਂ ਕੇਂਦਰੀ ਸਿਹਤ ਮੰਤਰਾਲੇ ਮੁਤਾਬਿਕ 32,937 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 417 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਕਰੋਨਾ ਤੋਂ ਪੀੜਤ 35,909 ਲੋਕ ਠੀਕ ਹੋ ਚੁੱਕੇ ਹਨ। ਫਿਲਹਾਲ ਦੇਸ਼ ‘ਚ 3,18,947 ਐਕਟਿਵ ਮਾਮਲੇ ਹਨ।

ਸਿਹਤ ਮੰਤਰਾਲੇ ਮੁਤਾਬਿਕ , 15 ਅਗਸਤ ਤੱਕ ਦੇਸ਼ ਭਰ ਵਿੱਚ ਕਰੋਨਾ ਵੈਕਸੀਨ ਦੀਆਂ 54 ਕਰੋੜ 58 ਲੱਖ 57 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਪਿਛਲੇ ਦਿਨ 17.43 ਲੱਖ ਟੀਕੇ ਲਗਾਏ ਗਏ ਸਨ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ-ICMR) ਮੁਤਾਬਿਕ , ਹੁਣ ਤੱਕ 49 ਕਰੋੜ 48 ਲੱਖ ਕਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਭਗ 11.81 ਲੱਖ ਕਰੋਨਾ ਸੈਂਪਲ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਪੌਜਿਟੀਵਿਟੀ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵ’ਚ ਕਰੋਨਾ ਨਾਲ ਮੌਤ ਦਰ 1.34 ਫੀਸਦੀ ਹੈ ਜਦੋਂਕਿ ਰਿਕਵਰੀ ਰੇਟ 97.46 ਫੀਸਦੀ ਹੈ। ਐਕਟਿਵ ਕੇਸ 1.20 ਫੀਸਦੀ ਹਨ। ਕਰੋਨਾ ਐਕਟਿਵ ਮਾਮਲੇ ‘ਚ ਭਾਰਤ ਹੁਣ ਵਿਸ਼ਵ ਵਿੱਚ 10ਵੇਂ ਸਥਾਨ ‘ਤੇ ਹੈ। ਛੂਤ ਗ੍ਰਸਤ ਵਿਅਕਤੀਆਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ ‘ਤੇ ਹੈ।ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

Spread the love