ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਵੱਲੋਂ ਆਪਣੇ ਕਰੀਬੀ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ (Pargat Singh) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ (Appointed General Secretary of Punjab Pradesh Congress Committee) ਕੀਤਾ ਹੈ।

ਇਹ ਜਾਣਕਾਰੀ ਉਨ੍ਹਾਂ ਇੱਕ ਟਵੀਟ ਕਰਕੇ ਦਿੱਤੀ ਹੈ।

ਸਿੱਧੂ ਮੁਤਾਬਿਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi), AICC ਜਨਰਲ ਸਕੱਤਰ ਕੇਸੀ ਵੇਣੂਗੋਪਾਲ (General Secretary K C Venugopal ) ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Incharge Harish Rawat) ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ।

Spread the love