ਅੱਜ ਹੁਸ਼ਿਆਰਪੁਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਇਹ ਪ੍ਰਦਰਸ਼ਨ ਅੰਬੇਡਕਰ ਫੋਰਸ ਵੱਲੋਂ ਕੀਤਾ ਗਿਆ। ਅੰਬੇਡਕਰ ਫੋਰਸ ਦੇ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ ਲੜਕੇ ਅਤੇ ਲੜਕੀਆਂ ਦੇ ਦਾਖਲੇ ਨਿਯਮਾਂ ਅਨੁਸਾਰ ਕੀਤੇ ਗਏ ਸਨ ਪਰ ਬਹੁਤ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ ਖ਼ਾਸ ਕਰਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਨੇ ਦਲਿਤ ਵਿਦਿਆਰਥੀਆਂ ਦੇ ਸਰਟੀਫਿਕੇਟ ਅਤੇ ਰਿਜ਼ਲਟ ਰੋਕ ਲਏ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਫੀਸ ਭਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ।

ਜਿਸ ਕਾਰਨ ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਨਾ ਤਾਂ ਅਪਲਾਈ ਕਰ ਸਕਦੇ ਹਨ ਅਤੇ ਨਾ ਹੀ ਨਵੇਂ ਵਿੱਦਿਅਕ ਕੋਰਸਾਂ ਵਿੱਚ ਦਾਖ਼ਲਾ ਲੈ ਸਕਦੇ ਹਨ ਜਿਸ ਕਰਕੇ ਇਨ੍ਹਾਂ ਦਾ ਭਵਿੱਖ ਖ਼ਤਰੇ ਵਿੱਚ ਹੈ।ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਰਿਜ਼ਲਟ ਨਾ ਦਿੱਤੇ ਗਏ ਅਤੇ ਕਾਲਜ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਦਾਖ਼ਲੇ ਨਹੀਂ ਕੀਤੇ ਗਏ ਤਾਂ ਉਹ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਕਰਨਗੇ। ਨਾਲ ਹੀ ਕਿਹਾ ਕਿ ਸਾਨੂੰ ਦਲਿਤ ਮੁੱਖ ਮੰਤਰੀ ਜਾਂ ਉਪ ਮੁੱਖ ਮੰਰਤੀ ਨਹੀਂ ਚਾਹੀਦਾ ਬਲਕਿ ਵਿਦਿਆਰਥੀਆਂ ਦਾ ਭਵਿੱਖ ਉਜਵਲ ਚਾਹੀਦਾ।

Spread the love