ਕਾਂਗਰਸ ਨੂੰ ਕੌਮੀ ਪੱਧਰ ‘ਤੇ ਝਟਕਾ ਮਿਲਣ ਤੋਂ ਬਾਅਦ ਹੁਣ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ।

ਕਾਂਗਰਸ ਦੀ ਮਹਿਲਾ ਪ੍ਰਧਾਨ ਸੁਸ਼ਮਿਤਾ ਦੇਵ ਨੇ ਪਾਰਟੀ ਛੱਡਣ ਤੋਂ ਬਾਅਦ ਹੁਣਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀ ਆਗੂਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ।

ਇਸ ਤੋਂ ਪਹਿਲਾਂ ਅੱਜ ਦੁਪਹਿਰ ਨੂੰ ਉਹ ਕੋਲਕਾਤਾ ਦੇ ਟੀਐੱਮਸੀ ਦਫ਼ਤਰ ਪਹੁੰਚੀ। ਦੱਸਿਆ ਗਿਆ ਕਿ ਸੁਸ਼ਮਿਤਾ ਦੇਵ ਅਤੇ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਨੇ ਕੋਲਕਾਤਾ ਦੀ ਸਟਰੀਟ ਵਿਖੇ ਦਫ਼ਤਰ ਵਿੱਚ ਮੀਟਿੰਗ ਕੀਤੀ ਅਤੇ ਫਿਰ ਪਾਰਟੀ ਵਿੱਚ ਸ਼ਾਮਲ ਹੋ ਗਏ।

ਤੁਹਾਨੂੰ ਦੱਸੀਏ ਕਿ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਦਾ ਅਹੁਦਾ ਸੰਭਾਲਣ ਵਾਲੀ ਸੁਸ਼ਮਿਤਾ ਨੇ 15 ਅਗਸਤ ਨੂੰ ਆਪਣਾ ਅਸਤੀਫਾ ਪਾਰਟੀ ਮੁਖੀ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਸੁਸ਼ਮਿਤਾ ਨੇ ਆਪਣੇ ਅਸਤੀਫ਼ੇ ਵਿੱਚ ਪਾਰਟੀ ਛੱਡਣ ਦੇ ਕਾਰਨ ਦਾ ਕੋਈ ਜ਼ਿਕਰ ਨਹੀਂ ਕੀਤਾ, ਹਾਲਾਂਕਿ ਉਨ੍ਹਾਂ ਨੇ ਸੋਨੀਆ ਗਾਂਧੀ ਅਤੇ ਪਾਰਟੀ ਲੀਡਰਸ਼ਿਪ ਦਾ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

ਉਥੇ ਹੀ ਕਾਂਗਰਸ ਪ੍ਰਧਾਨ ਨੂੰ ਲੰਘੇ ਦਿਨ ਭੇਜੇ ਪੱਤਰ ਵਿੱਚ ਦੇਵ ਨੇ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਲੋਕ ਸੇਵਾ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ। ਉਧਰ ਪਾਰਟੀ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਹ ਤੇ ਕੁਝ ਹੋਰ ਪਾਰਟੀ ਆਗੂ ਦੇਵ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਦਾ ਫੋਨ ਬੰਦ ਹੈ।

Spread the love