ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੇ ਲੋਕਾਂ ਵਿਚ ਹੜਕੰਪ ਮਚਿਆ ਹੋਇਆ ਹੈ।
ਚਰਚਾ ਹੈ ਕਿ ਕਈ ਲੋਕ ਦੇਸ਼ ਛੱਡਣ ਨੂੰ ਮਜ਼ਬੂਰ ਨੇ ਤੇ ਦੂਜੇ ਦੇਸ਼ ਜਾਣ ਦੀ ਭਰਪੂਰ ਕੋਸ਼ਿਸ਼ ਕਰ ਰਹੇ ਹਨ।
ਇਸੇ ਦੌਰਾਨ ਏਅਰਪੋਰਟ ਦੇ ਹਾਲਾਤ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਨੇ।
ਅਮਰੀਕਾ ਜਾ ਰਹੇ ਜਹਾਜ਼ ਦੇ ਅੰਦਰ ਸੀਟ ਨਾ ਮਿਲਣ ’ਤੇ ਉਸਦੇ ਪਹੀਏ ਨਾਲ ਹੀ ਲੋਕ ਲਟਕ ਗਏ, ਪਰ ਕੁਝ ਹੀ ਦੇਰ ਬਾਅਦ ਡਿੱਗਣ ਨਾਲ ਇਨ੍ਹਾਂ ਦੀ ਮੌਤ ਹੋ ਗਈ।
ਇਸ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।
ਲੋਕ ਜਾਨ ਬਚਾਉਣ ਲਈ ਕਿਸੇ ਵੀ ਤਰ੍ਹਾਂ ਜਲਦੀ ਅਫ਼ਗਾਨਿਸਤਾਨ ਛੱਡ ਦੇਣਾ ਚਾਹੁੰਦੇ ਹਨ।
ਦੂਸਰੇ ਪਾਸੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗਾਨਿਸਤਾਨ ‘ਚ ਸੱਤਾ ਸਾਂਭਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਦੋਹਾ ‘ਚ ਬੈਠਕ ਬੁਲਾਈ ਗਈ ਹੈ।
ਭਾਰਤ ਦੂਤਘਰ ਦੇ ਅਧਿਕਾਰੀਆਂ ਦੀ ਗੱਲ ਕੀਤੀ ਜਾਵੇ ਤਾਂ ਸਾਰੇ ਕਰਮਚਾਰੀਆਂ ਨੂੰ ਸੁਰਖਿਅਤ ਬਾਹਰ ਕੱਢ ਲਿਆ ਗਿਆ ਹੈ।
ਭਾਰਤੀ ਹਵਾਈ ਫੌਜ ਦੇ ਜਹਾਜ਼ ਨੇ ਅੱਜ ਸਵੇਰੇ ਕਰਮਚਾਰੀਆਂ ਅਤੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਨੂੰ ਲੈ ਕੇ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਤੋਂ ਉਡਾਣ ਭਰੀ।
ਇਹ ਉਡਾਣ ‘ਚ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਕਿਉਂਕ ਤਾਲਿਬਾਨ ਲੜਾਕਿਆਂ ਨੇ ਕਾਬੁਲ ਉੱਤੇ ਵੀ ਕਬਜ਼ਾ ਕੀਤਾ ਹੋਇਆ ਹੈ।
ਦੱਸਿਆ ਜਾ ਰਿਹਾ ਕਿ ਭਾਰਤੀ ਦੂਤਘਰ ਨੇ ਸੋਮਵਾਰ ਨੂੰ ਹੀ ਕਾਬੁਲ ਵਿੱਚ ਵਿਗੜਦੀ ਸਥਿਤੀ ਦੇ ਵਿਚਕਾਰ ਕੰਮ ਰੋਕ ਦਿੱਤਾ ਸੀ।
ਇਸ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਅਫ਼ਗਾਨਿਸਤਾਨ ਵਿਖੇ ਮੌਜੂਦ ਸਿੱਖ ਭਾਈਚਾਰੇ ਦੇ ਕਰੀਬ 200 ਅਫ਼ਗਾਨ ਨਾਗਰਿਕਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਦੀ ਅਪੀਲ ਕੀਤੀ ਸੀ।