ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜ਼ਾਹਿਰ ਹੈ ਕਿ ਲੋਕ ਇੰਨਾਂ ਡਰ ਗਏ ਹਨ ਕਿ ਉਹ ਦੇਸ਼ ਛੱਡਣ ਦੀ ਸਖ਼ਤ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਏਅਰ ਫੋਰਸ ਦਾ ਜਹਾਜ਼ ਜੋ ਕਾਬੁਲ ਤੋਂ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਸਮੇਤ ਹੋਰ ਨਾਗਰਿਕਾਂ ਨਾਲ ਰਵਾਨਾ ਹੋਇਆ ਸੀ, ਗੁਜਰਾਤ ਦੇ ਜਾਮਨਗਰ ਪਹੁੰਚ ਗਿਆ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਏਅਰ ਫੋਰਸ ਦਾ ਇੱਕ ਜਹਾਜ਼ 120 ਭਾਰਤੀਆਂ ਨਾਲ ਘਰ ਪਰਤਿਆ ਹੈ।ਘਰ ਪਰਤਦਿਆਂ ਹੀ ਭਾਰਤੀਆਂ ਨੇ ਜਾਮਨਗਰ ਏਅਰਬੇਸ ‘ਤੇ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਗਾਏ। ਭਾਰਤੀ ਹਵਾਈ ਫ਼ੌਜ ਦਾ ਸੀ-17 ਜਹਾਜ਼ ਗੁਜਰਾਤ ਦੇ ਜਾਮਨਗਰ ‘ਚ ਉਤਰਿਆ। ਜਿਵੇਂ ਹੀ ਉਹ ਭਾਰਤ ਦੀ ਧਰਤੀ ‘ਤੇ ਪਰਤੇ, ਹਰ ਕੋਈ ਆਪਣੇ ਦੇਸ਼ ਪਹੁੰਚਣ ਤੋਂ ਬਾਅਦ ਬਹੁਤ ਹੀ ਖੁਸ਼ ਨਜ਼ਰ ਆਇਆ।

ਅਫਗਾਨਿਸਤਾਨ ਵਿੱਚ ਅਮਰੀਕਾ ਦੀ ਹਮਾਇਤ ਵਾਲੀ ਸਰਕਾਰ ਦੇ ਢਹਿ ਜਾਣ ਅਤੇ ਦੇਸ਼ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡ ਕੇ ਭੱਜ ਜਾਣ ਤੋਂ ਬਾਅਦ ਤਾਲਿਬਾਨ ਨੇ ਐਤਵਾਰ ਨੂੰ ਕਾਬੁਲ ਉੱਤੇ ਕਬਜ਼ਾ ਕਰ ਲਿਆ। ਤਾਲਿਬਾਨ ਨੇ 9/11 ਦੇ ਹਮਲੇ ਤੋਂ ਬਾਅਦ ਅਮਰੀਕਾ ਦੀ ਅਗਵਾਈ ਵਾਲੀ ਫੌਜਾਂ ਦੇ ਅਫਗਾਨਿਸਤਾਨ ਵਿੱਚ ਆਉਣ ਦੇ 20 ਸਾਲਾਂ ਬਾਅਦ ਦੇਸ਼ ਨੂੰ ਮੁੜ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਲਗਾਤਾਰ ਕਾਬੁਲ ਦੀ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ।

ਇਸ ਦੇ ਨਾਲ ਹੀ, ਦੇਰ ਰਾਤ, ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪਹਿਲੀ ਵਾਰ ਅਫ਼ਗ਼ਾਨਿਸਤਾਨ ਸੰਕਟ ‘ਤੇ ਖੁੱਲ੍ਹ ਕੇ ਬਿਆਨ ਦਿੱਤਾ। ਉਸਨੇ ਸਪੱਸ਼ਟ ਕੀਤਾ ਕਿ ਅਮਰੀਕੀ ਫੌਜ ਦੇ ਜਾਣ ਦਾ ਫੈਸਲਾ ਬਿਲਕੁਲ ਸਹੀ ਸੀ, ਅਫ਼ਗਾਨ ਫੌਜ ਨੇ ਬਿਨਾਂ ਲੜਾਈ ਦੇ ਆਪਣੇ ਹਥਿਆਰ ਰੱਖ ਦਿੱਤੇ।

Spread the love