ਪੰਜਾਬ ‘ਚ ਕਰੋਨਾ ਵਾਇਰਸ ਦੀ ਤੀਜੀ ਲਹਿਰ ਆਉਣ ਦਾ ਖ਼ਤਰਾ ਬਣਿਆ ਹੋਇਆ, ਸੂਬੇ ‘ਚ ਲੋਕਾਂ ਨੂੰ ਕਰੋਨਾ ਦਾ ਟੀਕਾ ਲਵਾਉਣ ਲਈ ਕਾਫੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਹਾਲਾਤ ਵਿਗੜ ਸਕਦੇ ਨੇ, ਸੂਬੇ ‘ਚ ਕਰੋਨਾ ਦੇ ਸੰਕਟ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ’ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ, ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ‘ਚ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਨੂੰ ਫ਼ੇਲ੍ਹ ਕਰਾਰ ਦਿੱਤਾ, ਇਸ ਦੇ ਨਾਲ ਹੀ ਆਪ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਹੈ, ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਅਤੇ ਆਗੂ ਡਾ. ਰਵਜੋਤ ਨੇ ਆਖਿਆ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਘੁਟਾਲੇ ਕਰਨ ਅਤੇ ਜ਼ਮੀਨਾਂ ’ਤੇ ਕਬਜ਼ੇ ਕਰਨ ਲੱਗੇ ਹੋਏ ਹਨ, ਉਨ੍ਹਾਂ ਨੂੰ ਆਮ ਲੋਕਾਂ ਅਤੇ ਸਿਹਤ ਵਿਭਾਗ ਦੀ ਕੋਈ ਪ੍ਰਵਾਹ ਨਹੀਂ । ਆਪ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜ਼ਰੂਰੀ ਵੈਕਸੀਨ ਉਪਲਬਧ ਕਰਾਉਣ ’ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ । ਜਿਸ ਦੇ ਚਲਦਿਆਂ ਸਿਹਤ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ, ਇਸ ਦੇ ਨਾਲ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਇਸ਼ਤਿਹਾਰਾਂ ਤੇ ਵੀ ਸਵਾਲ ਖੜ੍ਹੇ ਕੀਤੇ ਨੇ, ਆਪ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਡੇ ਬੈਨਰ ਲਗਾ ਕੇ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਲੋਕ ਟੀਕਾ ਲਵਾਉਣ ਲਈ ਪ੍ਰੇਸ਼ਾਨ ਹੋ ਰਹੇ ਹਨ । ਆਪ ਨੇ ਕਿਹਾ ਕਿ ‘ਮਿਸ਼ਨ ਫਤਿਹ’ ‘ਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਬਰਬਾਦ ਕੀਤੇ, ਜਦੋਂ ਕਿ ਸਰਕਾਰ ਕਰੋਨਾ ਵਾਇਰਸ ਵਿਰੁੱਧ ਲੜਾਈ ਅਤੇ ਟੀਕਾਕਰਨ ਮੁਹਿੰਮ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ।

Spread the love