ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣ ਵਾਲੇ ਸਰਧਾਲੂ ਲਈ ਵੱਡੀ ਖ਼ਬਰ ਹੈ। ਜਿਹੜੀ ਸੰਗਤ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣਾ ਚਾਹੁੰਦੀ ਹੈ ਉਹ 25 ਅਗਸਤ ਤੱਕ ਆਪਣੇ ਪਾਸਪੋਰਟ ਜਮਾਂ ਕਰਵਾ ਸਕਦੀ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿੱਚ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਿਰਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ ਪਰ ਹਜੁਣ ਇਸ ਤਰੀਕ ‘ਚ ਵਾਧਾ ਕਰ ਦਿੱਤਾ ਗਿਆ। ਤੇ ਹੁਣ ਇਹ ਤਰੀਕ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ। ਨਾਨਕਾਣਾ ਸਾਹਿਬ ਜਾਣ ਵਾਲੀ ਸੰਗਤ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ ਹੋਣਗੇ। ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਿਰਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Spread the love