2022 ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹਰੇਕ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਿੱਥੇ ਪੰਜਾਬ ਸਰਕਾਰ ਆਪਣੇ ਕਲੇਸ਼ ਖਤਮ ਕਰਨ ਲਈ ਮੀਟਿੰਗਾਂ ਕਰ ਰਹੀ ਹੈ ਅਤੇ ਆਪਣੇ ਰੁੱਸੇ ਹੋਏ ਮੰਤਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉੱਥੇ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕਰਨ ਲਈ ਮੀਟਿੰਗ ਸੱਦੀ ਗਈ ਹੈ।

ਦੱਸਦੀਏ ਕਿ ਇਹ ਅਹਿਮ ਮੀਟਿੰਗ 26 ਅਗਸਤ ਨੂੰ ਰੱਖੀ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ।

26 ਅਗਸਤ ਨੂੰ ਹੋਣ ਵਾਲੀ ਇਹ ਮੀਟਿੰਗ ਦੁਪਹਿਰ 3 ਵਜੇ ਸ਼ੁਰੂ ਹੋਵੇਗੀ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਣੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਗੱਲਬਾਤ ਹੋਵੇਗੀ।

Spread the love