ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ।

ਅੱਜ ਨਵਜੋਤ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ।

ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਡੱਲਾ ਨੂੰ ਮੀਡੀਆ ਸਲਾਹਕਾਰ ਵੱਜੋਂ ਨਿਯੁਕਤ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਹੀ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।

ਇਸ ਤੋਂ ਪਹਿਲਾਂ ਸਿੱਧੂ ਨੇ 4 ਸਲਾਹਕਾਰ ਨਿਯੁਕਤ ਕੀਤੇ ਸਨ, ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਨੂੰ ਸਲਾਹਕਾਰ ਨਿਯੁਕਤ ਕੀਤਾ ਸੀ ਹਾਲਾਂਕਿ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ। ਹੁਣ ਨਵਜੋਤ ਸਿੱਧੂ ਵੱਲੋਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ।

Spread the love