ਸੁਪਰੀਮ ਕੋਰਟ ਨੇ ਐਨਡੀਏ (National Defence Academy) ਦੀ ਪ੍ਰੀਖਿਆ ਵਿੱਚ ਕੁੜੀਆਂ ਨੂੰ ਵੀ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਐਨਡੀਏ ਦੀ ਦਾਖਲਾ ਪ੍ਰੀਖਿਆ 5 ਸਤੰਬਰ ਨੂੰ ਹੋਣੀ ਹੈ। ਐਨਡੀਏ ਵਿੱਚ ਦਾਖਲੇ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ ਪਰ ਅਦਾਲਤ ਨੇ ਅੱਜ ਪ੍ਰੀਖਿਆ ਵਿੱਚ ਹਾਜ਼ਰ ਹੋਣ ਲਈ ਸਹਿਮਤੀ ਦੇ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਇਸ ਤੋਂ ਪਹਿਲਾ ਕੁੜੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਵਿੱਚ ਬੈਠਣ ਦੀ ਮਨਜ਼ੂਰੀ ਨਹੀਂ ਸੀ।

ਜ਼ਿਕਰਯੋਗ ਹੈ ਕਿ ਐਨਡੀਏ ਪ੍ਰੀਖਿਆ ‘ਚ ਬੈਠਣ ਦੀ ਮਨਜ਼ੂਰੀ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਫੌਜ ਨੂੰ ਝਾੜ ਪਾਈ ਹੈ। ਸੁਣਵਾਈ ਦੌਰਾਨ ਫੌਜ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਇੱਕ ਨੀਤੀਗਤ ਫੈਸਲਾ ਹੈ, ਜਿਸ ‘ਤੇ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ਿਕੇਸ਼ ਰਾਏ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਇਹ ਨੀਤੀਗਤ ਫੈਸਲਾ “ਲਿੰਗ ਭੇਦਭਾਵ” ‘ਤੇ ਅਧਾਰਤ ਹੈ।

ਇਸ ਤੋਂ ਬਾਅਦ ਕੋਰਟ ਨੇ ਅਪਣਾ ਅੰਤਰਿਮ ਆਦੇਸ਼ ਪਾਸ ਕਰਦੇ ਹੋਏ ਔਰਤਾਂ ਨੂੰ 5 ਸਤੰਬਰ ਨੂੰ ਹੋਣ ਵਾਲੀ ਰਾਸ਼ਟਰੀ ਰੱਖਿਆ ਅਕੈਡਮੀ (National Defence Academy) ਪ੍ਰੀਖਿਆ ‘ਚ ਸ਼ਾਮਲ ਹੋਣ ਦੀ ਮਨਜ਼ੂਰੀ ਦੇਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਦਾਖਲੇ ਕੋਰਟ ਦੇ ਅੰਤਿਮ ਆਦੇਸ਼ ਅਧੀਨ ਹੋਣਗੇ।

Spread the love