ਪੰਜਾਬ ’ਚ ਤੱਪਦੀ ਗਰਮੀ ਨੇ ਪਿਛਲੇ ਇੱਕ ਹਫ਼ਤੇ ਤੋਂ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ।

ਅੱਗ ਵਾਂਗ ਵਰ੍ਹਦੀ ਗਰਮੀ ਨੇ ਲੋਕਾਂ ਨੂੰ ਘਰਾਂ ‘ਚ ਕੈਦ ਕਰਕੇ ਰੱਖ ਦਿੱਤਾ ਹੈ। ਹਾਲਾਂਕਿ ਹੁਣ ਇਸ ਤੋਂ ਕੁੱਝ ਰਾਹਤ ਮਿਲਣ ਵਾਲੀ ਹੈ।

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਹੁਣ ਮੁੜ ਤੋਂ ਮੌਨਸੂਨ ਸਰਗਰਮ ਹੋ ਰਿਹਾ ਹੈ। ਵਿਭਾਗ ਮੁਤਾਬਿਕ ਬੁੱਧਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। 19 ਤੋਂ 21 ਅਗਸਤ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦੇ ਆਸਾਰ ਹਨ। ਇਸ ਤੋਂ ਬਾਅਦ ਵੀ ਦੋ ਦਿਨਾਂ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਜੇਕਰ ਗੱਲ ਕਰਲੀਏ ਬੀਤੇ ਕੱਲ੍ਹ ਦੀ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਧੁੱਪ ਰਹੀ, ਜਿਸ ਨਾਲ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਪਾਰ ਪਹੁੰਚ ਗਿਆ। ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਰਿਕਾਰਡ ਕੀਤਾ ਗਿਆ

Spread the love