ਭਾਰਤੀ ਜਨਤਾ ਪਾਰਟੀ ਨੇ ਭਾਜਪਾ ਕਿਸਾਨ ਮੋਰਚੇ ਦੀ ਕੌਮੀ ਕਾਰਜਕਾਰਨੀ ਦਾ ਐਲਾਨ ਕੀਤਾ ਹੈ। ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਅਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਵਿੱਚੋਂ 42 ਮੈਂਬਰ ਇਸ ਕਾਰਜਕਾਰਨੀ ਵਿੱਚ ਸ਼ਾਮਲ ਕੀਤੇ ਗਏ ਹਨ।

ਇਸ ਸੰਬੰਧੀ ਅੱਜ ਜਾਰੀ ਕੀਤੀ ਗਈ ਸੂਚੀ ’ਤੇ ਇਕ ਝਾਤ ਮਾਰਿਆਂ ਪਤਾ ਲੱਗਦਾ ਹੈ ਕਿ ਭਾਜਪਾ ਨੇ ਪੰਜਾਬ ਵਿੱਚੋਂ ਕਿਸੇ ਵੀ ਆਗੂ ਨੂੰ ਆਪਣੇ ਕਿਸਾਨ ਮੋਰਚੇ ਦੀ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਗਏ ਖ਼ੇਤੀ ਕਾਨੂੰਨਾਂ ਦੇ ਵਿਰੋਧ ਦਾ ਮੁੱਢ ਪੰਜਾਬ ਵਿੱਚ ਹੀ ਬੱਝਾ ਸੀ ਅਤੇ ਪੰਜਾਬ ਦੀ ਕਿਸਾਨੀ ਨੇ ਹੀ ਮੋਹਰੇ ਲੱਗ ਕੇ ਦਿੱਲੀ ਮੋਰਚਾ ਲਾਇਆ ਸੀ ਜੋ ਕੇਂਦਰ ਸਰਕਾਰ ਅਤੇ ਭਾਜਪਾ ਦੇ ਗ਼ਲੇ ਦੀ ਹੱਡੀ ਬਣਿਆ ਹੋਇਆ ਹੈ।

ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ ਕਿਸਾਨ ਮੋਰਚੇ ਦੀ ਕੌਮੀ ਕਾਰਜਕਾਰਨੀ ਦੀ ਸੂਚੀ ਵਿੱਚ ਪੰਜਾਬ ਤੋਂ ਕਿਸੇ ਵੀ ਆਗੂ ਨੂੂੰ ਸ਼ਾਮਲ ਨਾ ਕੀਤੇ ਜਾਣ ਬਾਰੇ ਚਰਚਾ ਸ਼ੁਰੂ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੀ ਇਸ ਮੁੱਦੇ ਨੂੰ ਉਠਾਉਣ ਦੀ ਰੌਂਅ ਵਿੱਚ ਹਨ।

Spread the love