ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ।

ਰਾਜਨਾਥ ਸਿੰਘ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਜੇ ਕਿਸਾਨਾਂ ਨੂੰ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਕੋਈ ਮੱਦ ਕਿਸਾਨਾਂ ਦੇ ਹਿੱਤ ‘ਚ ਨਹੀਂ ਹੈ ਤਾਂ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਖੇਤੀ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ ਪਰ ਵਿਰੋਧੀ ਧਿਰ ਇਸ ਮਾਮਲੇ ‘ਚ ਕਿਸਾਨਾਂ ਨੂੰ ਉਕਸਾ ਰਹੀ ਹੈ, ਗੁੰਮਰਾਹ ਕਰ ਰਹੀ ਹੈ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਹੌਲੀ-ਹੌਲੀ ਸਚਾਈ ਪਤਾ ਚੱਲ ਚੁੱਕੀ ਹੈ।

ਇਨਾਂ ਕਾਨੂੰਨਾਂ ‘ਚ ਹੋਣ ਵਾਲੇ ਲਾਭ ਵੀ ਕਿਸਾਨ ਸਮਝਣ ਲੱਗ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਾਲੇ ਵੀ ਗੱਲਬਾਤ ਲਈ ਤਿਆਰ ਹੈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਕਿਸੇ ਕਾਨੂੰਨ ਦੇ ਵਿੱਚ ਸੋਧ ਕਰਨੀ ਚਾਹੀਦੀ ਹੈ ਜੋ ਉਨ੍ਹਾਂ ਦੇ ਹਿੱਤਾ ਦੇ ਖ਼ਿਲਾਫ਼ ਹਨ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ ।

Spread the love