ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu ) ਨੇ ਸਾਬਕਾ ਪੰਜਾਬ ਡੀ.ਜੀ.ਪੀ ਮੁਹੰਮਦ ਮੁਸਤਫਾ (Former Punjab DGP Mohammad Mustafa ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੇ ਪ੍ਰਿੰਸੀਪਲ ਸਟ੍ਰੈਟੇਜਿਕ ਐਡਵਾਈਜ਼ਰ (Principal Strategic Advisor) ਲਾਇਆ ਹੈ।

ਪੰਜਾਬ ਕਾਂਗਰਸ ਦਾ ਕਹਿਣਾ ਹੈ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਏ.ਆਈ.ਸੀ.ਸੀ. ਦੇ ਨਾਲ ਪੀ.ਸੀ.ਸੀ.ਦੇ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ |ਜ਼ਿਕਰਯੋਗ ਹੈ ਕਿ ਕੁੱਝ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕਰਦਿਆਂ ਸਾਬਕਾ ਡੀ.ਜੀ.ਪੀ ਨੂੰ ਆਪਣਾ ਸਲਾਹਕਾਰ ਵੀ ਨਿਯੁਕਤ ਕੀਤਾ ਸੀ ਪਰ ਮੁਸਤਫ਼ਾ ਨੇ ਇਹ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਦੱਸ ਦੇਈਏ ਕਿ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਹਨ। ਨਵਜੋਤ ਸਿੱਧੂ ਨੇ ਇਸ ਸੰਬੰਧੀ ਇੱਕ ਨਿਯੁਕਤੀ ਪੱਤਰ ਮੁਹੰਮਦ ਮੁਸਤਫ਼ਾ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਦੀ ਹਾਜ਼ਰੀ ਵਿੱਚ ਸੌਂਪਿਆ ਹੈ। ਸਿੱਧੂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਸਿੱਧੂ ਨੇ ਟਵੀਟ ਕਰ ਕਿਹਾ ਕਿ ਮੁਸਤਫ਼ਾ ਉਨ੍ਹਾਂ ਵੱਲੋਂ ਪ੍ਰਦੇਸ਼ ਕਾਂਗਰਸ ਅਤੇ ਕੁਲ ਹਿੰਦ ਕਾਂਗਰਸ ਵਿਚਾਲੇ ਕੋਆਰਡੀਨੇਟਰ ਵਜੋਂ ਵੀ ਸੇਵਾ ਨਿਭਾਉਣਗੇ।

ਇਹ ਵੀ ਦੱਸ ਦੇਈਏ ਕਿ ਨਵਜੋਤ ਸਿੱਧੂ ਵੱਲੋਂ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

Spread the love