100 ਦਿਨ ਦੀ ਪੰਜਾਬ ਫੇਰੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਗੁਰੂ ਹਰਸਹਾਏ ਪਹੁੰਚੇ ਪਰ ਰਸਤੇ ‘ਚ ਭਾਰਤੀ ਕਿਸਾਨ ਯੂਨੀਅਨ ਡਕੌਦਾਂ ਨੇ ਸੁਖਬੀਰ ਬਾਦਲ ਨੂੰ ਘੇਰ ਕੇ ਤਿੱਖੇ ਸਵਾਲ ਪੁੱਛੇ।

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ‘ਤੇ ਅਕਾਲੀ ਦਲ ਨੇ ਦੋਹਰਾ ਸਟੈਂਡ ਅਪਣਾਇਆ। ਨਾਲ ਹੀ ਬਾਦਲ ਸਰਕਾਰ ਦੇ ਰਾਜ ‘ਚ ਵੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸਾਰੇ ਕਰਜੇ ਮੁਆਫ ਕਰੇਗੀ, ਪਰ ਹੋਇਆ ਕੁਝ ਵੀ ਨਹੀਂ ਸੀ ਤਾਂ ਸੁਖਬੀਰ ਬਾਦਲ ਨੇ ਕਿਸਾਨਾਂ ਵੱਲੋਂ ਪੁੱਛੇ ਗਏ ਸੁਆਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਆਉਣ ‘ਤੇ ਪਹਿਲਾਂ ਤਾਂ ਖੇਤੀ ਦੇ ਕਾਲੇ ਤਿੰਨੋਂ ਕਾਨੂੰਨ ਰੱਦ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਕਰਜੇ ਵੀ ਮੁਆਫ ਕਰ ਦਿੱਤੇ ਜਾਣਗੇ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ।

Spread the love