ਕਈ ਦੇਸ਼ਾਂ ‘ਚ ਕਰੋਨਾ ਦਾ ਕਹਿਰ ਵਧਣ ਕਰਕੇ ਸਰਕਾਰ ਸਖ਼ਤ ਫੈਸਲੇ ਲੈ ਰਹੀ ਹੈ।

ਡੈਲਟਾ ਵੇਰੀਏਂਟ ਦੇ ਕੇਸ ਵੀ ਵਧਦੇ ਨਜ਼ਰ ਆ ਰਹੇ ਨੇ ਜਿਸ ਕਰਕੇ ਸਰਕਾਰਾਂ ਚਿੰਤਤ ਨੇ।

ਸਿਡਨੀ ਪ੍ਰਸ਼ਾਸਨ ਨੇ ਕਰੋਨਾ ਦੇ ਡੈਲਟਾ ਵੇਰੀਐਂਟ ਦੇ ਫੈਲਣ ਨੂੰ ਰੋਕਣ ਲਈ ਸਤੰਬਰ ਤੱਕ ਤਾਲਾਬੰਦੀ ਵਧਾਉਣ ਦਾ ਫੈਸਲਾ ਲਿਆ।

ਇਸ ਤੋਂ ਇਲਾਵਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਰਾਤ ਦਾ ਕਰਫ਼ਿਊ ਵੀ ਲਗਾਇਆ ਗਿਆ ਹੈ।

ਇਸ ਤੋਂ ਪਹਿਲ਼ਾਂ ਵੀ ਸਰਕਾਰ ਨੇ ਕਈ ਸੂਬਿਆਂ ‘ਚ ਸਖ਼ਤ ਪ੍ਰਬੰਧ ਕੀਤੇ ਸਨ।

ਪ੍ਰਸ਼ਾਸਨ ਇਸ ਵੇਰੀਐਂਟ ਨੂੰ ਜਿੰਨੀ ਛੇਤੀ ਹੋ ਸਕੇ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਾਲੇ ਤੱਕ ਡੈਲਟਾ ਵੇਰੀਐਂਟ ਨੂੰ ਕੰਟਰੋਲ ਕਰਨ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ।

ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਆਪਣੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਲੋਕ ਘਰ ਤੋਂ ਬਾਹਰ ਨਿੱਕਲਣ ਤਾਂ ਮਾਸਕ ਪਹਿਨਣ।

ਪ੍ਰਸ਼ਾਸਨ ਨੇ ਕਿਹਾ ਹੈ ਕਿ ਕਸਰਤ ਲਈ ਮਾਸਕ ਪਹਿਨਣ ਤੋਂ ਸਿਰਫ ਇੱਕ ਘੰਟੇ ਦੀ ਛੋਟ ਦਿੱਤੀ ਜਾ ਸਕਦੀ ਹੈ।

ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਲਗਭਗ 50 ਲੱਖ ਲੋਕ ਰਹਿ ਰਹੇ ਹਨ, ਜਿਨ੍ਹਾਂ ਨੂੰ ਮਾਸਕ ਪਹਿਨਣ ਵੱਲ ਧਿਆਨ ਦੇਣਾ ਪਏਗਾ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਨੂੰ ਸਖਤ ਪਾਬੰਦੀਆਂ ਲਾਉਣ ਲਈ ਮਜਬੂਰ ਕੀਤਾ

Spread the love