ਬੀਤੇ ਦਿਨ ਚੰਡੀਗੜ੍ਹ ‘ਚ ‘ਜਨ ਆਸ਼ੀਰਵਾਦ ਯਾਤਰਾ’ ਮੌਕੇ ਪਹੁੰਚੇ ਅਨੁਰਾਗ ਠਾਕੁਰ ਦਾ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਗਿਆ ਸੀ ।

ਉਸੇ ਦੌਰਾਨ ਭਾਜਪਾ ਵਰਕਰਾਂ ਦੀ ਘਿਨੌਣੀ ਕਰਤੂਤ ਸਾਹਮਣੇ ਆਈ।

ਜਦੋਂ ਭਾਜਪਾ ਵਰਕਰਾਂ ਨੇ ਇੱਕ ਲੜਕੀ ਰਾਜ ਕੌਰ ਨਾਲ ਬਦਤਮੀਜ਼ੀ ਕੀਤੀ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ। ਇਸ ਘਟਨਾ ਨੂੰ ਲੈ ਕੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਇਸ ਦਾ ਤਿੱਖੇ ਸ਼ਬਦਾਂ ‘ਚ ਵਿਰੋਧ ਕੀਤਾ ।

ਚਡੂਨੀ ਨੇ ਦੱਸਿਆ ਕਿ ਇਸ ਸ਼ਰਮਨਾਕ ਕਰਤੂਤ ‘ਚ ਰਾਮਬੀਰ ਭੱਟੀ ਸ਼ਾਮਲ ਹੈ ਜੋ ਕਿ ਚੰਡੀਗੜ੍ਹ ਮਾਰਕੀਟ ਕਮੇਟੀ ਦਾ ਚੇਅਰਮੈਨ ਸੀ। ਚੜੂਨੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ‘ਚ ਜਲਦ ਤੋਂ ਜਲਦ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇ ਅਤੇ ਬਦਸਲੂਕੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ, ”ਜੇਕਰ ਚੰਡੀਗੜ੍ਹ ਪ੍ਰਸ਼ਾਸਨ ਇਸ ‘ਤੇ ਕਾਰਵਾਈ ਨਹੀਂ ਕਰੇਗਾ ਤਾਂ ਸਾਨੂੰ ਕੋਈ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਫਿਰ ਪ੍ਰਸ਼ਾਸਨ ਦੀ ਹੋਵੇਗੀ, ਭਾਵੇਂ ਇਸ ਨੂੰ ਸਾਡੀ ਬੇਨਤੀ ਸਮਝੋ ਜਾਂ ਫਿਰ ਚਿਤਾਵਨੀ।

Spread the love