ਪੰਜਾਬ ਦੀਆਂ 32 ਕਿਸਾਨ ਜਥੇਬੰਦੀਆ ਦੀ ਕਾਲ ‘ਤੇ ਅੱਜ ਦਿੱਲੀ ਦੇ ਨਾਲ ਨਾਲ ਜਲੰਧਰ ‘ਚ ਵੀ ਪਕਾ ਮੋਰਚਾ ਲੱਗ ਗਿਆ ਹੈ।

ਅੱਜ ਸਵੇਰ ਤੋਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਅਤੇ ਗੰਨੈ ਦੀ ਕੀਮਤ ਵਧਾਉਣ ਨੂੰ ਲੈ ਕੇ ਧੰਨੋਵਾਲੀ ਫਾਟਕ ਨੇੜੇ ਜਲੰਧਰ ਵਿਖੇ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੱਤਾ ਜਾ ਰਿਹਾ ਹੈ।

ਇਸ ਧਰਨੇ ’ਚ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਜੱਥੇ ਵੱਖ-ਵੱਖ ਜ਼ਿਲ੍ਹਿਆਂ, ਕਸਬਿਆਂ ਤੋਂ ਧਰਨੇ ’ਚ ਸ਼ਾਮਲ ਹੋ ਰਹੇ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਮੰਗਾਂ ਨੂੰ ਲੈ ਕੇ ਧੰਨੋਵਾਲੀ ਫਾਟਕ ਨੇੜੇ ਜਲੰਧਰ ਵਿਖੇ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ’ਚ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਕਿਸਾਨਾਂ ਦੇ ਜੱਥੇ ਵੱਖ-ਵੱਖ ਜ਼ਿਲ੍ਹਿਆਂ, ਕਸਬਿਆਂ ਤੋਂ ਧਰਨੇ ’ਚ ਸ਼ਾਮਲ ਹੋਏ ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ‘ਤੇ ਭਾਰੀ ਜਾਮ ਲੱਗ ਗਿਆ। ਉੱਥੇ ਹੀ, ਕਿਸਾਨਾਂ ਨੇ ਰੇਲਵੇ ਲਾਈਨ ‘ਤੇ ਵੀ ਧਰਨਾ ਸ਼ੁਰੂ ਕਰਕੇ ਰੇਲ ਰੋਕ ਦਿੱਤੀ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ ਹਾਲਾਂਕਿ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਣ ਕਰਨ ਅਤੇ ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਜਲੰਧਰ ’ਚ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦੀ ਚਿਤਾਵਨੀ ਦੇ ਬਾਅਦ ਕੈਪਟਨ ਦੀ ਸਰਕਾਰ ਵੱਲੋਂ 15 ਰੁਪਏ ਪ੍ਰਤੀ ਕੁਇੰਟਲ ਰੇਟ ਵਧਾ ਦਿੱਤਾ ਗਿਆ ਹੈ।

Spread the love