ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅਫ਼ਗਾਨਿਸਤਾਨ ਦੀ ਸਥਿਤੀ ਉਤੇ ਵਿਚਾਰ-ਵਟਾਂਦਰਾ ਕੀਤਾ।

ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਸੋਮਵਾਰ ਅਫ਼ਗਾਨਿਸਤਾਨ ਬਾਰੇ ਵਿਚਾਰ-ਚਰਚਾ ਕੀਤੀ ਸੀ।

ਇਸ ਦੌਰਾਨ ਜੈਸ਼ੰਕਰ ਨੇ ਅਮਰੀਕਾ ਤੋਂ ਵਾਪਸ ਪਰਤਣ ਮੌਕੇ ਦੋਹਾ ਵਿੱਚ ਕੀਤੇ ਪੜਾਅ ਦੌਰਾਨ ਕਤਰ ਦੇ ਆਪਣੇ ਹਮਰੁਤਬਾ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਅਲ-ਥਾਨੀ ਨਾਲ ਗੱਲਬਾਤ ਕਰਕੇ ਅਫ਼ਗ਼ਾਨਿਸਤਾਨ ਦੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ।

ਇਸ ਤੋਂ ਪਹਿਲਾਂ ਵੀਰਵਾਰ ਜੈਸ਼ੰਕਰ ਨੇ ਕਿਹਾ ਸੀ ਕਿ ਭਾਰਤ ਕੌਮਾਂਤਰੀ ਸਹਿਯੋਗੀਆਂ, ਖਾਸ ਕਰ ਕੇ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਕਿ ਭਾਰਤੀ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਤੋਂ ਵਤਨ ਵਾਪਸ ਲਿਆਂਦਾ ਜਾ ਸਕੇ।

Spread the love