ਪ੍ਰਾਈਮ ਏਸ਼ੀਆ ਨਿਊਜ਼

ਨਵੀਂ ਦਿੱਲੀ, 21 ਅਗਸਤ

ਅਫ਼ਗਾਨਿਸਤਾਨ ਦੇ ਕਾਬੁਲ ਵਿਚ ਫਸੇ 85 ਦੇ ਕਰੀਬ ਭਾਰਤੀਆਂ ਨੂੰ ਅੱਜ ਭਾਰਤੀ ਹਵਾਈ ਸੈਨਾ ਨੇ ਆਪਣੇ ਸੀ-130ਜੇ ਮਾਲਵਾਹਕ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਵਾਪਸ ਲਿਆਂਦਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਹਜ਼ਾਰ ਦੇ ਕਰੀਬ ਭਾਰਤੀ ਅਜੇ ਵੀ ਅਫ਼ਗਾਨਿਸਤਾਨ ਅੰਦਰ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਲਈ ਭਾਰਤੀ ਗ੍ਰਹਿ ਮੰਤਰਾਲੇ ਵਲੋਂ ਯਤਨ ਕੀਤੇ ਜਾ ਰਹੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਭਾਰਤ ਅਫ਼ਗਾਨਿਸਤਾਨ ਵਿਚ ਸਥਿਤ ਆਪਣੀਆਂ ਅੰਬੈਸੀਆਂ ਦੇ ਕਰਮਚਾਰੀਆਂ ਨੂੰ ਪਹਿਲਾਂ ਹੀ ਉਥੋਂ ਕੱਢ ਚੁੱਕਿਆ ਹੈ।

Spread the love