ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕੀ ਕਮੇਟੀ (DSGMC) ਦੀਆਂ ਚੋਣਾਂ ਨੂੰ ਸਿਰਫ਼ ਇੱਕ ਦਿਨ ਬਚਿਆ ਹੈ ਤੇ ਚੋਣ ਪ੍ਰਚਾਰ ਰੁਕ ਚੁੱਕਿਆ ਹੈ। ਇਸ ਦਰਮਿਆਨ ਵੱਖ-ਵੱਖ ਸਿਆਸੀ ਪਾਰਟੀਆਂ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਜੇਕਰ ਗੱਲ ਕਰੀਏ ਟਕਰਾਅ ਦੀ ਤਾਂ ਇਸ ਵਾਰ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਰਨਾ ਭਰਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਜਿੰਦਰ ਸਿੰਘ ਸਿਰਸਾ ਵਿਚਾਲੇ ਹੈ। ਦੋਵੇਂ ਚੋਣ ਪ੍ਰਚਾਰ ਦੌਰਾਨ ਆਪਣੀਆਂ-ਆਪਣੀਆਂ ਜਿੱਤਾਂ ਦਾ ਦਾਅਵਾ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਪਿਛਲੇ 2 ਕਾਰਜਕਾਲਾਂ ਦੌਰਾਨ ਮੈਂ ਜੋ ਕੰਮ ਕੀਤਾ ਹੈ, ਉਸ ਨਾਲ ਉਹ 36 ਤੋਂ ਵੱਧ ਸੀਟਾਂ ਤੇ ਜਿੱਤ ਜਿੱਤਣਗੇ ਜਿਸ ਨਾਲ ਉਨ੍ਹਾਂ ਦੀ ਪਾਰਟੀ ਦੀ ਜਿੱਤ ਹੋਵੇਗੀ।

ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਸਰਨਾ ਨੇ ਇਲਜ਼ਾਮ ਲਾਇਆ ਕਿ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਨੂੰ ਵੀ ਅਦਾਲਤ ਨੇ ਗੋਲਕ ਚੋਰ ਦੇ ਤੌਰ ਤੇ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸੰਗਤ ਕਦੇ ਮੁਆਫ ਨਹੀਂ ਕਰੇਗੀ।

ਪਰਮਜੀਤ ਸਰਨਾ ਨੇ ਕਿਹਾ ਕਿ ਇਸੇ ਲਈ ਜਿਥੇ ਵੀ ਉਨ੍ਹਾਂ ਦੀ ਪਾਰਟੀ ਦੇ ਲੋਕ ਜਾ ਰਹੇ ਹਨ ,ਉੱਥੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਮਜੀਤ ਸਰਨਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਪੂਰੇ ਬਹੁਮਤ ਨਾਲ ਦਿੱਲੀ ਵਿੱਚ ਜਿੱਤ ਪ੍ਰਾਪਤ ਕਰੇਗਾ।

ਦੱਸ ਦੇਈਏ ਕਿ ਚੋਣ ਪ੍ਰਚਾਰ ਖਤਮ ਹੋ ਗਿਆ ਹੈ ਅਤੇ ਕੱਲ੍ਹ ਨੂੰ ਜਾਣੀ ਕਿ 22 ਅਗਸਤ ਨੂੰ ਵੋਟਾਂ ਪੈਣਗੀਆਂ। ਇਸ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ 6 ਪਾਰਟੀਆਂ ਆਪਣੇ ਉਮੀਦਵਾਰਾਂ ਸਣੇ ਚੋਣ ਮੈਦਾਨ ‘ਚ ਉੱਤਰਣਗੀਆਂ।

ਜੇਕਰ ਗੱਲ ਕਰਲੀਏ ਇਤਿਹਾਸਕ ਪੱਖ ਦੀ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਇੱਕ ਸਵੈ-ਸੰਪੂਰਨ ਸੰਸਥਾ ਹੈ ਅਤੇ ਪਹਿਲੀ ਪੋਲਿੰਗ 1974 ‘ਚ ਹੋਈ ਸੀ। ਦਿੱਲੀ ਸਰਕਾਰ ਦੇ ਗੁਰਦੁਆਰਾ ਸਿੱਖਿਆ ਡਾਇਰੈਕਟੋਰੇਟ ਦੀ ਸਥਾਪਨਾ 1974 ਵਿੱਚ ਕੀਤੀ ਗਈ ਸੀ। ਇਸ ਦੇ ਲਈ ਭਾਰਤ ਦੀ ਸੰ

Spread the love