ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਕਹਿਰ ਜਾਰੀ ਹੈ।

ਦਿਨੋ ਦਿਨੀਂ ਹਮਲ਼ੇ ਤੇ ਖ਼ਤਰੇ ਵੱਧ ਦੇ ਜਾ ਰਹੇ ਹਨ।

ਮਿਲੀ ਜਾਣਕਰੀ ਮੁਤਾਬਿਕ ਤਾਲਿਬਾਨ ਕਰੀਬ 150 ਲੋਕਾਂ ਨੂੰ ਜ਼ਬਰਦਸਤੀ ਆਪਣੇ ਨਾਲ ਕਾਬੁਲ ਹਵਾਈ ਅੱਡੇ ਤੋਂ ਲੈ ਗਿਆ ਹੈ। ਇਨ੍ਹਾਂ ਚੋਂ ਵੱਧ ਗਿਣਤੀ ਵਿੱਚ ਭਾਰਤੀ ਹਨ। ਇਸਤੋਂ ਇਲਾਵਾ ਅਫਗਾਨ ਨਾਗਰਿਕਾਂ ਅਤੇ ਅਫਗਾਨ ਸਿੱਖਾਂ ਤੋਂ ਇਲਾਵਾ ਆਮ ਭਾਰਤੀ ਨਾਗਰਿਕ ਵੀ ਸ਼ਾਮਲ ਹਨ।

ਉੱਥੇ ਹੀ ਭਾਰਤ ਸਰਕਾਰ ਨੇ ਕਾਬੁਲ ਹਵਾਈ ਅੱਡੇ ’ਤੇ ਫਸੇ ਭਾਰਤੀਆਂ ਨੂੰ ਜਿਨ੍ਹਾਂ ਨੂੰ ਤਾਲਿਬਾਨ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਨੂੰ ਜਲਦ ਹੀ ਉਥੋਂ ਵਾਪਸ ਲਿਆਇਆ ਜਾਵੇਗਾ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਹਵਾਈ ਅੱਡੇ ਨੇੜੇ ਹੀ ਉਡੀਕ ਕਰਨ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਅੱਜ ਸਵੇਰੇ ਤਾਲਿਬਾਨ ਨੇ ਹਿਰਾਸਤ ਵਿੱਚ ਲਏ 200 ਤੋਂ ਵੱਧ ਲੋਕਾਂ ਨੂੰ ਰਿਹਾਅ ਕੀਤਾ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕਾਂ ਦੀ ਸੀ ਤੇ ਇਨ੍ਹਾਂ ਵਿੱਚ ਕੁਝ ਅਫ਼ਗ਼ਾਨ ਸਿੱਖ ਤੇ ਹਿੰਦੂ ਵੀ ਸ਼ਾਮਲ ਸਨ।

ਜਾਣਕਾਰੀ ਮੁਤਾਬਿਕ ਜਿਵੇਂ ਹੀ ਇਹ ਲੋਕ ਕਾਬੁਲ ਹਵਾਈ ਅੱਡੇ ’ਤੇ ਪਹੁੰਚੇ ਤਾਂ ਤਾਲਿਬਾਨੀ ਲੜਾਕਿਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਜਿੱਥੇ ਸਥਾਨਕ ਪੁਲੀਸ ਸਟੇਸ਼ਨ ਲਿਜਾਇਆ ਗਿਆ, ਉਥੇ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਵਾਪਸ ਮੋੜ ਦਿੱਤਾ ਗਿਆ।

Spread the love