ਚੰਡੀਗੜ੍ਹ 21 ਅਗਸਤ-

ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕੀਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਬੀਤੇ ਦਿਨੀਂ ਨੌਜਵਾਨ ਆਗੂ ਜੋ ਭਾਰਤੀ ਜਨਤਾ ਪਾਰਟੀ ਛੱਡ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਿਸ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ। ਇਹਨਾਂ ਆਗੂਆਂ ਨੂੰ ਪਾਰਟੀ ਵਲੋਂ ਸਤਕਾਰ ਦਿੰਦਿਆ ਸੁਖਬੀਰ ਸਿੰਘ ਬਾਦਲ ਜੀ ਦੇ ਨਿਰਦੇਸ਼ਾਂ ਅਨੁਸਾਰ ਵਿਕਰਮਦੀਪ ਐਰੀ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਅਤੇ ਜਨਰਲ ਸਕੱਤਰ ਵਿਚ ਪ੍ਰਭਜੀਤ ਸਿੰਘ ਰਟੋਲ ਦਾ ਨਾਮ ਸ਼ਾਮਲ ਹੈ ।

Spread the love